More

    ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

    ਲੁਧਿਆਣਾ, 28 ਨਵੰਬਰ (ਹਰਮਿੰਦਰ ਮੱਕੜ) – ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ। ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਕਿਧਰੇ ਵੀ ਦੇਖਣ ਨੂੰ ਨਹੀਂ ਮਿਲਦੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਰਾਜਦੀਪ ਸਿੰਘ ਕਨੇਡਾ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਰਾਜਦੀਪ ਸਿੰਘ ਕਨੇਡਾ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘਨੇ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ ।

    ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਲਖਬੀਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,ਸ.ਜਤਿੰਦਰਪਾਲ ਸਿੰਘ ਸਲੂਜਾ ,ਸ.ਕਰਨੈਲ ਸਿੰਘ ਬੇਦੀ, ਸ. ਪ੍ਰਿਤਪਾਲਸਿੰਘ, ਸ.ਬਲਬੀਰ ਸਿੰਘ ਭਾਟੀਆ,ਦਮਨਦੀਪ ਸਿੰਘ ਸਲੂਜਾ, ਜਗਬੀਰ ਸਿੰਘ ਡੀ.ਜੀ.ਐਮ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਅਵਤਾਰ ਸਿੰਘ ਮਿੱਡਾ ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ,ਗੁਰਦੀਪ ਸਿੰਘ ਡੀਮਾਰਟੇ ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img