More

    ਨੈਸ਼ਨਲ ਯੂਥ ਕਲੱਬ ਢੁੱਡੀ ਵਿਖੇ 19 ਅਪ੍ਰੈਲ ਨੂੰ ਲੱਗੇਗਾ ਮੁਫ਼ਤ ਕੈਂਸਰ ਚੈੱਕਐੱਪ ਕੈਂਪ : ਅਰੋੜਾ/ਮਿੱਤਲ

    ਫਰੀਦਕੋਟ, 17 ਅਪ੍ਰੈਲ (ਵਿਪਨ ਮਿਤੱਲ) :-ਨੈਸ਼ਨਲ ਯੂਥ ਕਲੱਬ (ਰਜਿ:) ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਸਹਿਯੋਗ ਨਾਲ ਗੁਰੁਦੁਆਰਾ ਗੁਰੂ ਨਾਨਕ ਪ੍ਰਕਾਸ਼ ਪਿੰਡ ਢੁੱਡੀ ਵਿਖੇ ਮਿਤੀ 19 ਅਪ੍ਰੈਲ ਦਿਨ ਸ਼ੁਕਰਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਸਰਪ੍ਰਸਤ ਪ੍ਰਿੰਸੀਪਲ ਸੁਰੇਸ਼ ਅਰੋੜਾ ਅਤੇ ਕਲੱਬ ਦੇ ਪ੍ਰਧਾਨ ਸ਼੍ਰੀ ਰਾਕੇਸ਼ ਮਿੱਤਲ ਨੇ ਦੱਸਿਆ ਕਿ ਇਲਾਕੇ ਵਿੱਚ ਕੈਸਰ ਤੇ ਕਾਬੂ ਪਾਉਣ ਦੇ ਮਨੋਰਥ ਨਾਲ ਮੁਫ਼ਤ ਕੈਂਸਰ ਚੈੱਕ ਐੱਪ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਮਾਹਿਰ  ਡਾਕਟਰਾਂ ਦੀ ਟੀਮ ਮਰੀਜਾਂ ਦੀ ਜਾਂਚ ਕਰੇਗੀ ਤਾਂ ਜੋ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀ ਸਮੇ ਸਿਰ ਆਪਣਾ ਇਲਾਜ ਕਰਵਾ ਸਕਣ।ਉਹਨਾ ਦੱਸਿਆ ਕਿ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਐਡਵੋਕੇਟ ਸ਼੍ਰੀ ਰਾਜ ਕੁਮਾਰ ਗੁਪਤਾ ਕਰਨਗੇ।ਢੁੱਡੀ ਪਿੰਡ ਦੇ ਸਾਬਕਾ ਸਰਪੰਚ ਅਤੇ ਗੁਰੂ ਦੁਆਰਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ ਨਿਰਮਲ ਸਿੰਘ ਸੰਘਾ ਕੈਂਪ ਦੇ ਪ੍ਰਮੁੱਖ ਪ੍ਰਬੰਧਕ ਹੋਣਗੇ।ਕੈਂਪ ਦੇ ਪ੍ਰੋਜੈਕਟ ਚੇਅਰਮੈਨ ਸ ਦਵਿੰਦਰ ਸਿੰਘ ਅਤੇ ਕੋ ਪ੍ਰੋਜੈਕਟ ਚੇਅਰਮੈਨ ਸ਼੍ਰੀ ਸੁਰਿੰਦਰ ਕੁਮਾਰ ਹੋਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img