More

    ਨੈਸ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ ਦਾ ਸੁਸੀਲ ਕੁਮਾਰ ਤੁੱਲੀ ਵਲੋਂ ਦੌਰਾ

    ਜ਼ਿਲ਼੍ਹਾ ਅੰਮ੍ਰਿਤਸਰ ਦੇ ਸਾਰੇ ਅਧਿਆਪਕਾਂ ਨੂੰ ਨੈਸ ਸੰਬੰਧੀ ਸਿਖਲਾਈ ਦਿਤੀ ਜਾ ਰਹੀ – ਡੀ.ਈ.ਓ. ਅੰਮ੍ਰਿਤਸਰ

    ਅੰਮ੍ਰਿਤਸਰ, 29 ਜੁਲਾਈ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸੰਬੰਧੀ ਅਧਿਆਪਕਾਂ ਨੂੰ ਜਾਣਕਾਰੀ ਦੇਣ ਅਤੇ ਸਰਵੇਖਣ ਵਿੱਚ ਬਿਹਤਰ ਕਾਰਗਜਾਰੀ ਪੇਸ਼ ਕਰਨ ਲਈ ਜ਼ਿਲ਼੍ਹਾ ਅੰਮ੍ਰਿਤਸਰ ਅੰਦਰ ਪ੍ਰਾਇਮਰੀ ਅਧਿਆਪਕਾਂ ਦੇ ਦੋ ਰੋਜਾ ਬਲਾਕ ਪੱਧਰੀ ਸੈਮੀਨਾਰ-ਕਮ-ਵਰਕਸ਼ਾਪ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਸੰਬੰਧੀ ਬਲਾਕ ਸਿੱਖਿਆ ਦਫਤਰ ਅਜਨਾਲਾ-1 ਅਤੇ 2 ਦੇ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜਾ ਸੈਮੀਨਾਰ ਸਥਾਨਕ ਬਲਾਕ ਸਿੱਖਿਆ ਦਫਤਰ ਅਜਨਾਲਾ ਵਿਖੇ ਗੁਰਦੇਵ ਸਿੰਘ ਬੀ.ਈ.ਈ.ਓ. ਅਜਨਾਲਾ ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਵਿਸੇਸ਼ ਤੌਰ ਤੇ ਪੁੱਜੇ ਸੁਸੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਨਵੰਬਰ ਮਹੀਨੇ ਇਹ ਸਰਵੇਖਣ ਹੋਣ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਸਾਰੇ ਸਕੂਲਾਂ ਦੇ ਤੀਸਰੀ, ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਜਾਵੇਗਾ। ਇਸ ਲਈ ਵਿਭਾਗ ਵਲੋਂ ਜਾਰੀ ਅਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਪੜੋ ਪੰਜਾਬ ਅਤੇ ਬੀ.ਐਮ. ਟੀਮ ਰਾਹੀਂ ਸਿਖਲਾਈ ਦਿਤੀ ਜਾ ਰਹੀ ਹੈ। ਇਸ ਸਮੇਂ ਸ਼੍ਰੀ ਤੁੱਲੀ ਨੇ ਅਧਿਆਪਕਾਂ ਨੂੰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮਿਲੇ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਮਾਈਕ੍ਰੋ ਵਿਉਂਤਬੰਦੀ ਕਰਦਿਆਂ ਧਰਾਤਲ ਪੱਧਰ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸੰਬੋਧਨ ਵਿੱਚ ਗੁਰਦੇਵ ਸਿੰਘ ਬੀ.ਈ.ਈ.ਓ. ਵਲੋਂ ਹਾਜਰ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਦੇ ਵੱਖ ਵੱਖ ਪਹਿਲੂਆਂ ਤੋਂ ਜਾਣੂੰ ਕਰਵਾਇਆ ਗਿਆ। ਇਸ ਸਮੇਂ ਰਜਿੰਦਰ ਸਿੰਘ ਏ.ਸੀ. ਸਮਾਰਟ ਸਕੂਲ, ਮੁਨੀਸ਼ ਕੁਮਾਰ ਮੇਘ ਸਹਾਇਕ ਕੋਆਰਡੀਨੇਟਰ, ਤਨਵੀਰ ਸਿੰਘ ਅਜਨਾਲਾ, ਬਲਾਕ ਮਾਸਟਰ ਟਰੇਨਰ ਸਮੇਤ ਸੀ.ਐਚ.ਟੀ. ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img