More

    ਪਟਨਾ ਦੇ ਮਸ਼ਹੂਰ ਪਾਲ ਹੋਟਲ ‘ਚ ਲੱਗੀ ਭਿਆਨਕ ਅੱਗ : 6 ਲੋਕਾਂ ਦੀ ਹੋਈ ਮੌ.ਤ

    ਪਟਨਾ, 25 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਪਟਨਾ ਸਟੇਸ਼ਨ ਨੇੜੇ ਸਥਿਤ ਮਸ਼ਹੂਰ ਪਾਲ ਹੋਟਲ ‘ਚ ਭਿਆਨਕ ਅੱਗ ਲੱਗ ਗਈ। ਇਮਾਰਤ ਵਿੱਚ ਹੋਟਲ ਦੇ ਨਾਲ-ਨਾਲ ਦੁਕਾਨਾਂ ਵੀ ਹਨ। ਜਿਸ ਨਾਲ ਦੋ ਦੁਕਾਨਾਂ ‘ਚ ਵੀ ਅੱਗ ਫੈਲ ਗਈ। ਇਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਅੱਗ ਬੁਝਾਉਣ ਲਈ ਕਈ ਘੰਟੇ ਲੱਗ ਗਏ। ਅੱਗ ਬਹੁਤ ਭਿਆਨਕ ਸੀ ਕਿਉਂਕਿ ਤੇਜ਼ ਹਵਾ ਚੱਲ ਰਹੀ ਸੀ। ਅੱਗ ਨੂੰ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲਣ ਤੋਂ ਰੋਕਣ ਲਈ ਅਹਿਤਿਆਤ ਵਜੋਂ ਬਿਜਲੀ ਬੰਦ ਕਰ ਦਿੱਤੀ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਅਤੇ ਕਈ ਲੋਕ ਸੜ ਗਏ ਹਨ, ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਹੁਣ ਤੱਕ 25 ਤੋਂ 30 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਹੋਟਲ ਦੇ ਹੇਠਾਂ ਖੜ੍ਹੀਆਂ ਇਕ ਦਰਜਨ ਗੱਡੀਆਂ ਵੀ ਸੜ ਗਈਆਂ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img