More

    ਪਾਕਿਸਤਾਨ ‘ਚ ਕੁਦਰਤ ਦਾ ਕਹਿਰ ਜਾਰੀ : ਮਰਨ ਵਾਲਿਆਂ ਦੀ ਗਿਣਤੀ 63 ਤੱਕ ਪਹੁੰਚੀ

    ਪਾਕਿਸਤਾਨ ਨਿਊਜ਼, 18 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਪਾਕਿਸਤਾਨ ਵਿੱਚ ਬਿਜਲੀ ਡਿੱਗਣ ਅਤੇ ਮੋਹਲੇਧਾਰ ਮੀਂਹ ਕਾਰਨ 14 ਲੋਕਾਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਪਿਛਲੇ 4 ਦਿਨਾਂ ਤੋਂ ਜਾਰੀ ਬੇਹੱਦ ਖ਼ਰਾਬ ਮੌਸਮ ਕਾਰਨ ਘੱਟੋ-ਘੱਟ 63 ਲੋਕਾਂ ਦੀ ਜਾਨ ਜਾ ਚੁੱਕੀ ਹੈ। ਆਫਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਖੁਰਸ਼ੀਦ ਅਨਵਰ ਨੇ ਦੱਸਿਆ ਕਿ ਜ਼ਿਆਦਾਤਰ ਮੌਤਾਂ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਸਥਿਤ ਖੈਬਰ ਪਖਤੂਨਖਵਾ ਸੂਬੇ ‘ਚ ਹੋਈਆਂ ਹਨ। ਸੂਬੇ ਵਿੱਚ ਇਮਾਰਤ ਡਿੱਗਣ ਕਾਰਨ 15 ਬੱਚਿਆਂ ਅਤੇ 5 ਔਰਤਾਂ ਸਮੇਤ 32 ਲੋਕਾਂ ਦੀ ਮੌਤ ਹੋ ਗਈ ਸੀ। ਅਨਵਰ ਨੇ ਕਿਹਾ ਕਿ ਦਰਜਨਾਂ ਲੋਕ ਜ਼ਖਮੀ ਹੋਏ ਹਨ ਅਤੇ ਉੱਤਰ-ਪੱਛਮ ਵਿਚ 1370 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਬਿਜਲੀ ਡਿੱਗਣ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ ‘ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਬਲੋਚਿਸਤਾਨ ‘ਚ 10 ਲੋਕਾਂ ਦੀ ਮੌਤ ਹੋ ਗਈ। ਹੜ੍ਹਾਂ ਤੋਂ ਬਾਅਦ ਅਧਿਕਾਰੀਆਂ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਬਲੋਚਿਸਤਾਨ ‘ਚ ਬੁੱਧਵਾਰ ਨੂੰ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਹਾਲਾਂਕਿ ਮੀਂਹ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀ ਜ਼ਹੀਰ ਅਹਿਮਦ ਬਾਬਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਪਾਕਿਸਤਾਨ ਵਿਚ ਅਪ੍ਰੈਲ ਮਹੀਨੇ ਵਿਚ ਭਾਰੀ ਮੀਂਹ ਪੈ ਰਿਹਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img