ਪਾਣੀਆਂ ਦੇ ਮੁੱਦੇ ‘ਤੇ ‘ਆਪ’ ਵੱਲੋਂ ਕੈਪਟਨ ਦਾ ਵਿਚਾਰ ਰੱਦ, ਕੀਤੀ ਇਹ ਮੰਗ

ਪਾਣੀਆਂ ਦੇ ਮੁੱਦੇ ‘ਤੇ ‘ਆਪ’ ਵੱਲੋਂ ਕੈਪਟਨ ਦਾ ਵਿਚਾਰ ਰੱਦ, ਕੀਤੀ ਇਹ ਮੰਗ

‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮਸਲੇ ‘ਤੇ ਸਰਬ ਪਾਰਟੀ ਬੈਠਕ ਬੁਲਾਉਣ ‘ਤੇ ਸੰਧਵਾਂ ਨੇ ਕਿਹਾ ਕਿ ਇਹ ਸਿਰਫ ਦਿਖਾਵਾ ਹੈ।

aap demands special session to solve water problem in punjab rather than all party meet

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਮੁੱਦੇ ‘ਤੇ ਚਰਚਾ ਕੀਤੀ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਸਬੰਧੀ ਇੱਕ ਰਿਪੋਰਟ ਤਿਆਰ ਕਰਨ ਦਾ ਜ਼ਿੰਮਾ ਦਿੱਤਾ ਗਿਆ ਹੈ।

ਬੁਲੰਦ ਆਵਾਜ਼ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮਸਲੇ ‘ਤੇ ਸਰਬ ਪਾਰਟੀ ਬੈਠਕ ਬੁਲਾਉਣ ‘ਤੇ ਸੰਧਵਾਂ ਨੇ ਕਿਹਾ ਕਿ ਇਹ ਸਿਰਫ ਦਿਖਾਵਾ ਹੈ।

ਸੰਧਵਾਂ ਨੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਹੁਣ ਤਕ ਪਾਣੀਆਂ ਲਈ ਸਰਕਾਰ ਵੱਲੋਂ ਇੱਕ ਵੀ ਪਾਲਿਸੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਦਾ ਚੁੱਕਣ ਦੇ ਬਾਵਜੂਦ ਵੀ ਸਰਕਾਰ ‘ਤੇ ਕੋਈ ਅਸਰ ਨਹੀਂ ਹੋਇਆ। ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰ ਪਾਣੀਆਂ ਦੇ ਮੁੱਦੇ ਦਾ ਕੋਈ ਹੱਲ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਅੰਦੋਲਨ ਕਰੇਗੀ।

Bulandh-Awaaz

Website:

Exit mobile version