More

     ਪਿੰਡ ਕੱਦ ਗਿੱਲ ਤੋ ਹੋਲੇ ਮਹੱਲੇ ਦੇ ਸੰਬੰਧ ਸਜਾਇਆ ਨਗਰ ਕੀਰਤਨ         

    ਤਰਨ ਤਾਰਨ 2 ਮਾਰਚ (ਗੁਰਪ੍ਰੀਤ ਸਿੰਘ ਕੱਦ ਗਿੱਲ) – ਕੱਦਗਿੱਲ (ਲੰਗਰ ਅਸਥਾਨ) ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਪੰਜਵੀ ਪਿੰਡ ਕੱਦਗਿੱਲ, ਬਹਿਲਾ, ਮੁਗਲਚੱਕ ਤੇ ਪਿੰਡ ਕੱਕਾ ਕੰਡਿਆਲਾ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਦੀਆਂ ਸਮੂਹ ਸੰਗਤਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਹ ਨਗਰ ਕੀਰਤਨ ਅੰਮ੍ਰਿਤਸਰ ਬਾਈਪਾਸ ਤੋਂ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ, ਬੋਹੜੀ ਚੌਕ , ਜੰਡਿਆਲਾ ਬਾਈਪਾਸ ਚੌਂਕ, ਪਿੰਡ ਮਲੀਆ ਤੋਂ ਹੁੰਦਾ ਹੋਇਆ ਪਿੰਡ ਕੱਦਗਿੱਲ ਵਿਖੇ ਸਮਾਪਤ ਹੋਇਆ ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਅੱਗੇ ਝਾੜੂ ਦੀ ਸੇਵਾ ਕਰ ਰਹੀਆਂ ਸਨ ਤੇ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ।
    ਫੌਜੀ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ।  ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਨਾਲ ਹੀ ਸੰਗਤਾਂ ਵੱਲੋਂ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਤੇ ਜੱਥੇਦਾਰ ਅਜੀਤ ਸਿੰਘ, ਸਿਮਰਨਜੀਤ ਸਿੰਘ, ਗੁਰਮੁਖ ਸਿੰਘ, ਸੀਤਲ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵੇਲ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਗੁਰਿੰਦਰ ਸਿੰਘ ਸਰਪੰਚ, ਗੁਰਦੇਵ ਸਿੰਘ, ਹਰਭਜਨ ਸਿੰਘ ਖੇਸਾਂ ਵਾਲੇ, ਹਰਦੀਪ ਸਿੰਘ, ਅੰਗਰੇਜ਼ ਸਿੰਘ, ਸੁਖਪਾਲ ਸਿੰਘ ਗ੍ਰੰਥੀ, ਅਵਤਾਰ ਸਿੰਘ ਠੇਕੇਦਾਰ, ਗੁਰਸੇਵਕ ਸਿੰਘ, ਸੁੱਚਾ ਸਿੰਘ ਕੱਕਾ ਕੰਡਿਆਲਾ, ਗੁਰਪ੍ਰੀਤ ਸਿੰਘ ਕੱਦਗਿੱਲ ਤੇ ਸਮੂਹ ਸੰਗਤਾਂ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img