More

    ਪਿੰਡ ਝਬਾਲ ਦੇ ਸਿਲਾਈ ਕੇਂਦਰ ਤੋਂ ਮੁਫ਼ਤ ਸਿਲਾਈ ਕੋਰਸ ਮੁਕੰਮਲ ਕਰਨ ਵਾਲ਼ੀਆਂ 12 ਲੜਕੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਸਰਟੀਫਿਕੇਟ

    ਹੋਰ ਲੜਕੀਆਂ ਨੂੰ ਵੀ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਕਿੱਤਾ-ਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

    ਤਰਨ ਤਾਰਨ, 19 ਜੁਲਾਈ (ਬੁਲੰਦ ਆਵਾਜ ਬਿਊਰੋ) -ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹੇ ਦੀਆਂ ਲੋੜਵੰਦ ਲੜਕੀਆਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਵਾਏ ਜਾ ਰਹੇ ਮੁਫ਼ਤ ਸਿਲਾਈ ਕੋਰਸ ਨੂੰ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ।
    ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਿਲਾਈ ਕੇਂਦਰਾਂ ‘ਚ ਕਰਵਾਏ ਜਾ ਰਹੇ ਸਿਲਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਦਿੱਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਅੱਜ ਪਿੰਡ ਝਬਾਲ ਦੇ ਸਿਲਾਈ ਕੇਂਦਰ ਤੋਂ ਮੁਫ਼ਤ ਸਿਲਾਈ ਕੋਰਸ ਮੁਕੰਮਲ ਕਰਨ ਵਾਲ਼ੀਆਂ 12 ਲੜਕੀਆਂ ਨੂੰ ਅੱਜ ਸਰਟੀਫਿਕੇਟ ਦਿੱਤੇ ਗਏ ਹਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਸਿਲਾਈ ਕੇਂਦਰਾਂ ਵਿੱਚ ਮੁਫ਼ਤ ਸਿਲਾਈ ਕੋਰਸ ਕਰਨ ਵਾਲੀਆਂ ਲੜਕੀਆਂ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਕੇ ਆਪਣੇ ਪੈਰਾਂ ‘ਤੇ ਖੜ੍ਹ ਸਕਦੀਆਂ ਹਨ ਅਤੇ ਆਰਥਿਕ ਤੌਰ ‘ਤੇ ਆਤਮ-ਨਿਰਭਰ ਹੋ ਸਕਦੀਆਂ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਦੀ ਹਰ ਮੱਦਦ ਕੀਤੀ ਜਾਵੇਗੀ ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਚੰਗਾ ਜੀਵਨ ਬਤੀਤ ਕਰ ਸਕਣ।ਉਹਨਾਂ ਜ਼ਿਲ੍ਹੇ ਦੀਆਂ ਹੋਰ ਲੜਕੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਕਿੱਤਾ-ਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਰਜਤ ਉਬਰਾਏ, ਕਾਰਜ ਸਾਧਕ ਅਫ਼ਸਰ ਪੱਟੀ ਸ੍ਰੀ ਅਨਿਲ ਚੋਪੜਾ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਕਾਰਜਕਾਰੀ ਸਕੱਤਰ ਸ੍ਰੀ ਤਜਿੰਦਰ ਸਿੰਘ ਰਾਜਾ, ਮੈਡਮ ਸੋਨੀਆਂ ਅਤੇ ਮੈਡਮ ਮਨਜੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img