More

    ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    ਅਣਗਹਿਲੀ ਨਾਲ ਬਿਜਲੀ ਬੰਦ ਹੋਣ ਤੇ ਸਬੰਧਤ ਅਧਿਕਾਰੀ ਹੋਣਗੇ ਜਿੰਮੇਵਾਰ – ਸੋਨੀ

    ਅੰਮ੍ਰਿਤਸਰ, 2 ਅਗਸਤ (ਗਗਨ) – ਸ਼ਹਿਰੀ ਖੇਤਰਾਂ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋੇਰੇਸ਼ਨ ਲਿਮਟਿਡ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਬਿਜਲੀ ਬੋਰਡ ਦੇ ਚੀਫ ਇੰਜੀਨਿਅਰ ਬਾਰਡਰ ਰੇਜ ਸ: ਸਕੱਤਰ ਸਿੰਘ ਢਿਲੋ, ਐਸ .ਈ ਸ: ਜਤਿੰਦਰ ਸਿੰਘ, ਐਸ. ਈ ਸ: ਗੁਰਸ਼ਰਨ ਸਿੰਘ ਖਹਿਰਾ, ਐਕਸੀਅਨ ਸਿਮਰਪਾਲ ਸਿੰਘ ਸੈਣੀ, ਸੀਨੀਅਰ ਐਕਸੀਅਨ ਸ਼੍ਰੀ ਅਮਿਤ ਦੀਪਕ, ਐਕਸੀਅਨ ਮਨੋਹਰ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

    ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਸਮੂਹ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਬਿਨਾਂ ਵਜ੍ਹਾਂ ਦੇ ਬਿਜਲੀ ਦਾ ਕੋਈ ਵੀ ਕੱਟ ਨਹੀ ਲੱਗਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਅਣਗਹਿਲੀ ਨਾਲ ਬਿਜਲੀ ਬੰਦ ਹੁੰਦੀ ਹੈ ਤਾਂ ਉਹ ਖੁਦ ਜਿੰਮੇਵਾਰ ਹੋਵੇਗਾ ਅਤੇ ਉਸ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਸੋਨੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਿਸੇ ਥਾਂ ਤੇ ਬਿਜਲੀ ਦਾ ਫਾਲਟ ਪੈਦਾ ਹੈ ਤਾਂ ਉਸ ਨੰ ਜ਼ਲਦ ਤੋ ਜ਼ਲਦ ਠੀਕ ਕੀਤਾ ਜਾਵੇ। ਸ਼੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਲੋ ਉਨ੍ਹਾਂ ਨੂੰ ਲਗਾਤਾਰ ਬਿਜਲੀ ਸਬੰਧੀ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਬੰਧਤ ਜੇ ਈ ਵਲੋ ਬਿਜਲੀ ਜਾਣ ਦੀ ਸੂਰਤ ਵਿਚ ਆਪਣਾ ਫੋਨ ਬੰਦ ਕਰ ਲਿਆ ਜਾਂਦਾ ਹੈ ਜਾਂ ਸੁਣਿਆ ਨਹੀ ਜਾਂਦਾ। ਜਿਸ ਕਰਕੇ ਲੋਕਾਂ ਨੂੰ ਇਹ ਪਤਾ ਹੀ ਨਹੀ ਲਗਦਾ ਕਿ ਬਿਜਲੀ ਕਿਸ ਸਮੇ ਆਉਣੀ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਵਲੋ ਲੋਕਾਂ ਦੇ ਫੋਨ ਅਟੈਡ ਨਹੀ ਕੀਤੇ ਜਾਣਗੇ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

    ਸ਼੍ਰੀ ਸੋਨੀ ਨੇ ਚੀਫ ਇੰਜੀਨਿਅਰ ਸ: ਢਿਲੋ ਨੂੰ ਕਿਹਾ ਕਿ ਉਹ ਆਪਣੇ ਅਧੀਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾਣ ਕਿ ਕਿਸੇ ਵੀ ਖੇਤਰ ਵਿਚ ਚਾਹੇ ਬਿਜਲੀ ਦਾ ਫਾਲਟ ਹੀ ਕਿਉਂ ਨਾ ਪਿਆ ਹੋਵੇ, ਨੂੰ ਇਕ ਘੰਟੇ ਦੇ ਅੰਦਰ ਅੰਦਰ ਠੀਕ ਕਰਵਾਉਣ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਸੀਜ਼ਨ ਕਰਕੇ ਬਿਜਲੀ ਬੰਦ ਹੋਣ ਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਥਾਂ ਤੇ ਬਿਜਲੀ ਦੀਆਂ ਤਾਰਾਂ ਦੀ ਮੁਰਮੰਤ ਕਰਕੇ ਬਿਜਲੀ ਬੰਦ ਕਰਨੀ ਵੀ ਪੈਦੀ ਹੈ ਤਾ ਉਸ ਖੇਤਰ ਦੇ ਲੋਕਾਂ ਨੂੰ ਪਹਿਲਾਂ ਬਿਜਲੀ ਬੰਦ ਹੋਣ ਬਾਰੇ ਸੂਚਿਤ ਕੀਤਾ ਜਾਵੇ। ਸ਼੍ਰੀ ਸੋਨੀ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਇਲਾਕੇ ਦਾ ਦੋਰਾ ਕਰਨ ਅਤੇ ਜਿਥੇ ਵੀ ਬਿਜਲੀ ਦੀਆਂ ਤਾਰਾਂ ਖ਼ਰਾਬ ਹਨ, ਨੂੰ ਤੁਰੰਤ ਬਦਲਿਆ ਜਾਵੇ। ਉਨਾਂ੍ਰ ਕਿਹਾ ਕਿ ਜੇਕਰ ਕਿਸੇ ਥਾਂ ਤੇ ਨਵੇ ਟਰਾਂਸਫਰਮਰ ਦੀ ਲੋੜ ਹੈ ਤਾਂ ਉਹ ਵੀ ਤੁਰੰਤ ਲਗਾਏ ਜਾਣ। ਇਸ ਮੌਕੇ ਸਮੂਹ ਬਿਜਲੀ ਅਧਿਕਾਰੀਆਂ ਨੇ ਸ੍ਰੀ ਸੋਨੀ ਨੂੰ ਵਿਸ਼ਵਾਸ ਦਵਾਇਆ ਕਿ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਹੀ ਵਰਤੀ ਜਾਵੇਗੀ ਅਤੇ ਬਿਜਲੀ ਬੋਰਡ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਸ਼ਹਿਰਵਾਸੀਆਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਵਿਚ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਉਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img