More

    ਪੁਲੀਸ ਵੱਲੋਂ 32 ਬੋਰ ਦੇ ਦੇਸੀ ਪਿਸਟਲ ਅਤੇ 32 ਬੋਰ ਦੇ ਰਿਵਾਲਵਰ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

    ਰਈਆ, 27 ਨਵੰਬਰ (ਬੁਲੰਦ ਆਵਾਜ ਬਿਊਰੋ) – ਐਸਐਸਪੀ ਅੰਮ੍ਰਿਤਸਰ ਦਿਹਾਤੀ ਰਾਕੇਸ਼ ਕੋਸ਼ਲ ਆਈ.ਪੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਚਾਰਜ ਸੰਭਾਲਦਿਆਂ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇੜੀ ਸੀ। ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਹਰਕ੍ਰਿਸ਼ਨ ਸਿੰਘ ਡੀ.ਐਸ.ਪੀ ਬਾਬਾ ਬਕਾਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐਸ.ਆਈ.ਅਜੈਪਾਲ ਸਿੰਘ ਮੁੱਖ ਅਫਸਰ ਥਾਣਾ ਖਿਲਚੀਆ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਰਤਨਗੜ੍ਹ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਭੋਰਸ਼ੀ ਰਾਜਪੂਤਾਂ ਵੱਲੋਂ ਆ ਰਹੇ ਇੱਕ ਪਲਸਰ ਬਾਈਕ ਨੰਬਰ ਪੀ.ਬੀ.02 ਸੀ.ਜੀ.8550 ਨੂੰ ਚੈਕਿੰਗ ਕਰਨ ਸਮੇਂ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

    ਉਸ ਨੇ ਆਪਣਾ ਨਾਮ ਸੰਤੋਖ ਸਿੰਘ ਉਰਫ ਸੋਖਾ ਪੁੱਤਰ ਕਰਤਾਰ ਸਿੰਘ ਵਾਸੀ ਹਸਨਪੁਰ ਥਾਣਾ ਬਿਆਸ ਅਤੇ ਸੁਖਰਾਜ ਸਿੰਘ ਉਰਫ ਡਿੰਪਲ ਪੁੱਤਰ ਬਲਵਿੰਦਰ ਸਿੰਘ ਵਾਸੀ ਰਈਆ ਦੱਸਿਆ। ਇਨ੍ਹਾਂ ਕੋਲੋਂ ਇੱਕ 32 ਬੋਰ ਦਾ ਰਿਵਾਲਵਰ ਅਤੇ ਦੋ ਜਿੰਦਾ ਕਾਰਤੂਸ, ਇੱਕ 32 ਬੋਰ ਦਾ ਦੇਸੀ ਜ਼ਿੰਦਾ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਖਿਲਚੀਆਂ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img