ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆ ਕੀਮਤਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਗਿਆ ਪੁਤਲਾ

ਅੰਮ੍ਰਿਤਸਰ, 29 ਜੂਨ (ਰਛਪਾਲ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅੱਜ ਅੰਮ੍ਰਿਤਸਰ ਵਿਖੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਦਫ਼ਤਰ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਭਗਵੰਤ ਸਿੰਘ ਸੱਚਰ ਅਤੇ ਸਮੂਹ ਕਾਂਗਰਸੀ ਵਰਕਰਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
- Advertisment -