More

    ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਲਿਆ ਫੈਸਲਾ

    ਨਵੀ ਦਿੱਲੀ, 19 ਨਵੰਬਰ (ਬੁਲੰਦ ਆਵਾਜ ਬਿਊਰੋ) – ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ ‘ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।

    ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ ‘ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ ‘ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img