More

    ਪ੍ਰਾਈਵੇਟ ਸਕੂਲ ਬੱਸ ਅਤੇ ਟਰੱਕ ਦੀ ਟੱਕਰ : 14 ਬੱਚੇ ਤੇ ਦੋ ਮੁਲਾਜ਼ਮ ਜ਼ਖ਼ਮੀ

    ਪੰਜਾਬ, 19 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਧਨੌਲਾ ਨੇੜੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 14 ਬੱਚੇ ਅਤੇ 2 ਸਟਾਫ ਮੁਲਾਜ਼ਮ ਜ਼ਖਮੀ ਹੋ ਗਏ। ਸਾਰਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸਕੂਲੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਪਿੰਡ ਪੰਧੇਰ ਤੋਂ ਪਿੰਡ ਦਾਨਗੜ੍ਹ ਦੇ ਸਕੂਲ ਜਾ ਰਹੀ ਸੀ। ਜਿਵੇਂ ਹੀ ਸਕੂਲ ਬੱਸ ਨੈਸ਼ਨਲ ਹਾਈਵੇਅ ਤੋਂ ਹੁੰਦੇ ਹੋਏ ਪਿੰਡ ਭੱਠਲਾਂ ਅਤੇ ਧਨੌਲਾ ਨੂੰ ਜਾਂਦੀ ਸੜਕ ‘ਤੇ ਪਹੁੰਚੀ ਤਾਂ ਟਰੱਕ ਇੰਨੀ ਤੇਜ ਤਫ਼ਤਾਰ ਨਾਲ ਸੀ ਕਿ ਇਸ ਟੱਕਰ ਨਾਲ ਸਕੂਲ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ ਵਿੱਚ ਬੱਸ ਚਾਲਕ ਅਤੇ ਮਹਿਲਾ ਸਹਾਇਕ ਸਮੇਤ 14 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਪੁਲਿਸ ਪਾਰਟੀ ਵੱਲੋਂ ਐਂਬੂਲੈਂਸ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ ਗਿਆ। ਗੰਭੀਰ ਜ਼ਖਮੀ ਚਾਰ ਬੱਚਿਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਕੂਲ ਬੱਸ ਦੀ ਤੇਜ਼ ਰਫ਼ਤਾਰ ਕਾਰਨ ਇਹ ਹਾਦਸਾ ਵਾਪਰਿਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img