More

    ਪੰਜਾਬ ਸਰਕਾਰ ਦਾ ਵੱਡਾ ਐਲਾਨ, 39.57 ਲੱਖ ਲੋਕਾਂ ਲਈ ਮੁਫ਼ਤ ਹੋਏਗਾ ਕੋਰੋਨਾ ਇਲਾਜ

    ਚੰਡੀਗੜ੍ਹ, 27 ਮਈ (ਬੁਲੰਦ ਆਵਾਜ ਬਿਊਰੋ) – ਸਰਬੱਤ ਸਿਹਤ ਬੀਮਾ ਯੋਜਨਾ (SSBY) ਅਧੀਨ ਰਜਿਸਟਰਡ 39.57 ਲੱਖ ਲੋਕਾਂ ਨੂੰ ਮੁਫਤ ਵਿੱਚ ਕੋਰੋਨਾ ਇਲਾਜ ਮਿਲੇਗਾ। ਪੰਜਾਬ ਸਰਕਾਰ ਨੇ ਐਲਾਨ ਕੀਤੀ ਹੈ ਕਿ ਇਹ ਇਲਾਜ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਹੀ ਕੀਤਾ ਜਾਵੇਗਾ। ਨਾਲ ਹੀ ਹਸਪਤਾਲਾਂ ਵਿੱਚ ਰੋਜ਼ਾਨਾ ਇਲਾਜ ਦੇ ਖਰਚਿਆਂ ਨੂੰ 8000 ਤੋਂ ਵਧਾ ਕੇ 18000 ਰੁਪਏ ਕਰ ਦਿੱਤਾ ਗਿਆ ਹੈ।

    ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਇਸ ਯੋਜਨਾ ਦੇ ਲਾਭਪਾਤਰੀ ਸਰਕਾਰੀ ਹਸਪਤਾਲਾਂ ਤੋਂ ਬਿਨਾਂ ਕਿਸੇ ਰੈਫ਼ਰਲ ਦੇ ਸਿੱਧਾ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਇਲਾਜ ਕਰਵਾ ਸਕਣਗੇ। ਪਹਿਲਾਂ, ਇਹ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ ਖੁਦ ਕੋਰੋਨਾ ਦੇ ਇਲਾਜ ਲਈ ਭੁਗਤਾਨ ਕਰਨਾ ਪੈਂਦਾ ਸੀ। ਇਲਾਜ ਦੇ ਰੇਟ 1,800 ਰੁਪਏ ਤੋਂ ਲੈ ਕੇ 4,500 ਰੁਪਏ ਤੱਕ ਸੀ, ਜੋ ਕਿ ਬਹੁਤ ਘੱਟ ਸੀ। ਇਸ ਵਿੱਚ ਪੀਪੀਈ ਕਿੱਟਾਂ, ਮਾਸਕ, ਆਈਸੋਲੇਸ਼ਨ ਆਦਿ ਲਈ ਵਾਧੂ ਖਰਚੇ ਸ਼ਾਮਲ ਹਨ।

    ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 748 ਕਰੋੜ ਰੁਪਏ ਦੀ ਲਾਗਤ ਨਾਲ 6.77 ਲੱਖ ਤੋਂ ਵੱਧ ਕੇਸ ਭੇਜੇ ਗਏ ਹਨ। ਇਸ ਦੇ ਤਹਿਤ 867 ਹਸਪਤਾਲ ਸੂਚੀਬੱਧ ਕੀਤੇ ਗਏ ਸੀ। ਇਨ੍ਹਾਂ ਵਿੱਚ 241 ਸਰਕਾਰੀ ਅਤੇ 626 ਨਿੱਜੀ ਹਸਪਤਾਲ ਸ਼ਾਮਲ ਹਨ। ਇਸ ਤੋਂ ਇਲਾਵਾ, 76 ਪ੍ਰਤੀਸ਼ਤ ਤੋਂ ਵੱਧ ਯੋਗ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਗਏ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img