More

    ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਬਨਾਉਣ ਦਾ ਫੈਸਲਾ

    ਅੰਮ੍ਰਿਤਸਰ, 4 ਅਗਸਤ (ਗਗਨ) – ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਸਹੂਲਤ ਦੇ ਵਾਸਤੇ ਰਿਸੈਪਸਨ ਬਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪਹਿਲੇ ਗੇੜ ਦੌਰਾਨ 735 ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਤਿਆਰ ਕਰਨ ਵਾਸਤੇ 88 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

    ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 88.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ। ਹਰਕੇ ਸਕੂਲ ਲਈ 12000 ਰੁਪਏ ਜਾਰੀ ਕੀਤੇ ਗਏ ਹਨ। ਲੁਧਿਆਣਾ ਜ਼ਿਲ੍ਹੇ ਸਭ ਤੋਂ ਵੱਧ 57 ਸਕੂਲਾਂ ਵਿੱਚ ਰਿਸੈਪਸ਼ਨ ਬਣਾਈ ਜਾ ਰਹੀ ਹੈ। ਬੁਲਾਰੇ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੀੁਣ ਤੱਕ 13000 ਦੇ ਕਰੀਬ ਸਮਾਰਟ ਸਕੂਲ ਬਣਾਏ ਹਨ। ਇਨ੍ਹਾਂ ਸਕੂਲਾਂ ਵਿੱਚ ਐਜੂਕੇਸ਼ਨ ਪਾਰਕ, ਸਮਾਰਟ ਕਲਾਸ ਰੂਮ, ਬਾਲਾ ਵਰਕ, ਕਲਰ ਕੋਡਿੰਗ, ਡਿਜਿਟਲ ਡਿਸਪਲੇਅ ਬੋਰਡ, ਟੀਚਰਜ਼ ਆਨਰ ਬੋਰਡ, ਵਿਦਿਆਰਥੀ ਆਨਰ ਬੋਰਡ, ਸੀ.ਸੀ.ਟੀ.ਵੀ. ਕੈਮਰੇ, ਲਿਸਨਿੰਗ ਲੈਬ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਇਨ੍ਹਾਂ ਸਕੂਲਾਂ ਵਿੱਚ ਹੋਰ ਤਬਦੀਲੀ ਦੀ ਪ੍ਰਕਿਰਿਆ ਆਰੰਭੀ ਗਈ ਹੈ। ਇਸ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਬਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀ ਇਸ ਥਾਂ ’ਤੇ ਅਰਾਮ ਨਾਲ ਬੈਠ ਸਕਣ ਅਤੇ ਹਰ ਤਰ੍ਹਾਂ ਦੀ ਸੂਚਨਾ ਪ੍ਰਾਪਤ ਕਰ ਸਕਣ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img