More

    ਪ.ਸ.ਸ.ਫ. ਵਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

    ਲੋਕ ਸਭਾ ਚੋਣਾਂ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਦੀ ਕੀਤੀ ਮੰਗ

    ਜਲੰਧਰ, 25 ਅਪ੍ਰੈਲ (ਬੁਲੰਦ ਆਵਾਜ ਬਿਊਰੋ):- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) ਦੇ ਇੱਕ ਵਫਦ ਵਲੋਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਿਬਨ ਸੀ. ਨਾਲ ਉਹਨਾਂ ਦੇ ਦਫਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ। ਲਿਖਤੀ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਉਹਨਾਂ ਦੀ ਰਿਹਾਇਸ਼ ਦੇ ਨਜ਼ਦੀਕ ਲਗਾਈਆਂ ਜਾਣ, ਕਪਲ ਕੇਸ ਹੋਣ ਦੀ ਸੂਰਤ ਵਿੱਚ, 2 ਸਾਲ ਤੋਂ ਛੋਟੇ ਬੱਚੇ ਵਾਲੀਆਂ ਅਤੇ ਗਰਭਵਤੀ ਮਹਿਲਾਵਾਂ ਮੁਲਾਜ਼ਮ ਨੂੰ ਚੋਣ ਡਿਊਟੀ ਤੋਂ ਛੋਟ ਦਿੱਤ ਜਾਵੇ, ਵੋਟਾਂ ਦੇ ਸਾਰੇ ਪ੍ਰਬੰਧ (ਜਿਵੇਂ ਕਿ ਚੋਣ ਸਮਗਰੀ ਦੇਣ ਅਤੇ ਜਮ੍ਹਾਂ ਕਰਵਾਉਣ) ਸੁਚਾਰੂ ਅਤੇ ਸਰਲ ਢੰਗ ਨਾਲ ਕੀਤੇ ਜਾਣ ਤਾਂ ਜੋ ਮੁਲਾਜ਼ਮ ਖੱਜਲ-ਖੁਆਰੀ ਤੋਂ ਬਚ ਸਕਣ। ਸਮਾਨ ਜਮ੍ਹਾ ਕਰਵਾਉਣ ਲਈ ਜ਼ਿਆਦਾ ਕਾਊਂਟਰ ਬਣਾਏ ਜਾਣ ਅਤੇ ਸਮਾਨ ਜਮ੍ਹਾ ਕਰਵਾਉਣ ਸਬੰਧੀ ਹਿਦਾਇਤਾਂ ਸਮਾਨ ਦੇਣ ਸਮੇਂ ਲਿਖਤੀ ਰੂਪ ਵਿੱਚ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਜਾਣ, ਚੋਣਾਂ ਵਿੱਚ ਡਿਊਟੀ ਕਰ ਰਹੇ ਰਿਜ਼ਰਵ ਸਟਾਫ ਨੂੰ ਵੀ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ, ਚੋਣ ਅਮਲੇ ਦੀ ਰਿਹੱਸਲ ਦੌਰਾਨ ਗਰਮੀ ਜ਼ਿਆਦਾ ਹੋਣ ਕਾਰਣ ਬੈਠਣ, ਠੰਡਾ ਪਾਣੀ ਅਤੇ ਖਾਣੇ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ, ਚੋਣ ਡਿਊਟੀ ਤੇ ਤੈਨਾਤ ਸਾਰੇ ਚੋਣ ਅਮਲੇ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪਹਿਲੀ ਰਿਹੱਸਲ ਸਮੇਂ ਅਪਲਾਈ ਕਰਨ ਲਈ ਨਿਸ਼ਚਿਤ ਫਾਰਮ ਯੋਗ ਮਾਤਰਾ ਵਿੱਚ ਮੁਹੱਈਅ ਕਰਵਾਏ ਜਾਣ ਅਤੇ ਦੂਸਰੀ ਰਿਹੱਸਲ ਸਮੇਂ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਦੀ ਹਿਦਾਇਤ ਕੀਤੀ ਜਾਵੇ। ਇਸ ਉਪ੍ਰੰਤ ਇਲੈਕਸ਼ਨ ਡਿਊਟੀ ਸਰਟੀਫਿਕੇਟ/ਬੈਲਟ ਪੇਪਰ ਜੋ ਵੀ ਲਾਗੂ ਹੁੰਦਾ ਹੋਵੇ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਚੋਣ ਅਮਲਾ ਲੋਕਤੰਤਰੀ ਹੱਕ ਦੀ ਵਰਤੋਂ ਕਰ ਸਕੇ, ਚੋਣ ਵਾਲੇ ਦਿਨ ਚੋਣ ਅਮਲੇ ਲਈ ਖਾਣ-ਪੀਣ ਅਤੇ ਪੋਲਿੰਗ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਸਟੇਸ਼ਨ ਤੇ ਰਾਤ ਠਹਿਰਨ ਦਾ ਯੋਗ ਪ੍ਰਬੰਧ ਕੀਤਾ ਜਾਵੇ, ਚੋਣ ਅਮਲੇ ਨੂੰ ਖਾਣਾ ਬਣਾ ਕੇ ਦੇਣ ਲਈ ਜੇਕਰ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਂਦੀ ਹੈ ਤਾਂ ਉਹਨਾਂ ਵਰਕਰਾਂ ਦੇ ਮਿਹਨਤਾਨੇ ਦੀ ਅਦਾਇਗੀ ਰਾਸ਼ਨ ਅਤੇ ਕੂਕਿੰਗ ਕੌਸਟ ਤੋਂ ਵੱਖਰੇ ਤੌਰ ਤੇ ਪੋਲਿੰਗ ਅਮਲੇ ਵਾਂਗ ਮੌਕੇ ਤੇ ਹੀ ਕੀਤੀ ਜਾਵੇ, ਜਿਹੜੇ ਪੋਲੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਸਥਾਨਾਂ ਤੇ ਬਣਾਏ ਗਏ ਹਨ ਉਹਨਾ ਪੋਲਿੰਗ ਪਾਰਟੀਆਂ ਲਈ ਮਿਡ ਡੇ ਮੀਲ ਵਰਕਰਾਂ ਵਲੋਂ ਖਾਣਾ ਪਹੁੰਚਾਉਣਾ ਸੰਭਵ ਨਹੀਂ ਹੈ, ਇਸ ਲਈ ਇਸ ਕੰਮ ਦਾ ਕੋਈ ਯੋਗ ਪ੍ਰਬੰਧ ਕੀਤਾ ਜਾਵੇ, ਚੋਣ ਪ੍ਰਕਿਰਿਆ ਦੌਰਾਨ ਜੇਕਰ ਕਿਸੇ ਮੁਲਾਜ਼ਮ ਦੀ ਦੁਰਘਟਨਾ ਕਾਰਣ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾਵੇ ਅਤੇ ਜੇਕਰ ਕੋਈ ਮੁਲਾਜ਼ਮ ਜ਼ਖਮੀ ਹੋ ਜਾਂਦਾ ਹੈ ਤਾਂ ਉਸਦੇ ਇਲਾਜ ਦਾ ਖਰਚਾ ਸਰਕਾਰੀ ਤੌਰ ਤੇ ਕੀਤਾ ਜਾਵੇ। ਇਹਨਾਂ ਮੰਗਾਂ ਸਬੰਧੀ ਮੁੱਖ ਚੋਣ ਅਫਸਰ ਵਲੋਂ ਦੱਸਿਆ ਗਿਆ ਕਿ ਬਹੁਤ ਸਾਰੀਆਂ ਹਿਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਕੀ ਮੰਗਾਂ ਸਬੰਧੀ ਵੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਵਫਦ ਵਿੱਚ ਗੁਰਬਿੰਦਰ ਸਿੰਘ ਸਸਕੌਰ, ਇੰਦਰਜੀਤ ਵਿਰਦੀ, ਕਮਲਜੀਤ ਕੌਰ, ਕਮਲੇਸ਼ ਰਾਣੀ, ਬਲਵਿੰਦਰ ਕੌਰ, ਜਸਵਿੰਦਰ ਕੌਰ ਟਾਹਲੀ ਵੀ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img