More

    ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ : 3 ਲੋਕਾਂ ਦੀ ਹੋਈ ਦਰਦਨਾਕ ਮੌ.ਤ

    ਪੰਜਾਬ, 03 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਮੰਗਲਵਾਰ ਬਾਅਦ ਦੁਪਹਿਰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ ਦੌਰਾਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਉੱਤੇ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ ‘ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ ਐਕਸ.ਯੂ.ਵੀ ਕਾਰ ਨਾਲ ਸਿੱਧੀ ਟਕਰਾ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ ‘ਤੇ ਭਾਜੜ ਮੱਚ ਗਈ ‘ਤੇ ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਵਾਸੀ ਅਬੋਹਰ ਤੇ ਪਿਕ ਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ ‘ਚ ਬੈਠੇ ਇਕ ਹੋਰ ਵਿਅਕਤੀ ਮੋਹਿਤ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img