More

    ਬਲਾਕ ਤਰਸਿੱਕਾ ਦੀ ਸੰਮਤੀ ਚੇਅਰਪਰਸਨ ਸਮੇਤ ਅਨੇਕਾ ਕਾਂਗਰਸੀ ਆਗੂ ਅਕਾਲੀ ਦਲ ਵਿਚ ਹੋਏ ਸ਼ਾਮਲ

    ਤਿੰਨ ਖੇਤੀ ਕਾਨੂੰਨ ਰੱਦ ਕਰਨੇ ਯਕੀਨੀ ਬਣਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਬਿਕਰਮ ਸਿੰਘ ਮਜੀਠੀਆ

    ਅੰਮ੍ਰਿਤਸਰ, 6 ਸਤੰਬਰ (ਗਗਨ) – ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।ਉਹਨਾਂ ਕਿਹਾ ਕਿ ਮੁਜੱਫਰਨਗਰ ਵਿਚ ਵਿਸ਼ਾਲ ਕਿਸਾਨ ਰੈਲੀ ਕਰਕੇ ਕਿਸਾਨਾਂ ਨੇ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਨੂੰ ਸਪਸ਼ਟ ਸੰਕੇਤ ਦੇ ਦਿੱਤਾ ਹੈ ਕਿ ਜੇਕਰ ਉਸਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣਨੀ ਤਾਂ ਫਿਰ ਉਹ ਲੋਕ ਲਹਿਰ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਨਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਕਿਸਾਨ ਲਹਿਰ ਦਾ ਝੰਡਾ ਵਰਤਣ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਦਾ ਮਾਹੌਲ ਖਰਾਬ ਹੋ ਰਿਹਾ ਹੈ ਤੇ ਇਸ ਨਾਲ ਭਾਜਪਾ ਦੀ ਕੇਂਦਰ ਸਰਕਾਰ ਨੁੰ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਮੌਕਾ ਮਿਲ ਰਿਹਾ ਹੈ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਯਕੀਨੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਚਾਰ ਬਾਗੀ ਮੰਤਰੀਆਂ ਨੂੰ ਪੁੱਛਿਆ ਕਿ ਜਦੋਂ ਉਹਨਾਂ ਨੁੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ’ਤੇ ਭਰੋਸਾ ਹੀ ਨਹੀਂ ਹੈ ਤਾਂ ਫਿਰ ਉਹ ਬਟਾਲਾ ਨੁੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਨੂੰ ਚਿੱਠੀਆਂ ਕਿਉਂ ਲਿਖ ਰਹੇ ਹਨ।

    ਸਰਦਾਰ ਮਜੀਠੀਆ ਇਥੇ ਤਰਸਿੱਕਾ ਬਲਾਕ ਸੰਮਤੀ ਦੀ ਚੇਅਰਪਰਸਨ ਪਰਮਜੀਤ ਕੌਰ ਤੇ ਅਨੇਕਾਂ ਹੋਰ ਕਾਂਗਰਸੀ ਆਗੂਆਂ ਨੁੰ ਅਕਾਲੀ ਦਲ ਵਿਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਰਮਜੀਤ ਕੌਰ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਡੈਨੀ ਦੇ ਹਲਕੇ ਨਾਲ ਸਬੰਧਤ ਹਨ। ਇਸ ਮੌਕੇ ਸੀਨੀਅਰ ਭਾਜਪਾ ਆਗੂ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੱਤਾ ਦੀ ਲਾਲਸਾ ਤੇ ਲਾਲਚ ਕਾਰਨ ਚਾਰ ਮੰਤਰੀਆਂ ਸੁਖਜਿੰਦਰ ਰੰਧਾਵਾ, ਤ੍ਰਿਪਤ ਰਾਜਿੰਦਰ ਬਾਜਵਾ, ਸੁਖਬਿੰਦਰ ਸਰਕਾਰੀਆ ਅਤੇ ਚਰਨਜੀਤ ਚੰਨੀ ਲਈ ਕੋਈ ਹੱਦ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਭੰਡਿਆ ਤੇ ਕਿਹਾ ਕਿ ਉਹਨਾਂ ਨੁੰ ਕੈਪਟਨ ਅਮਰਿੰਦਰ ਸਿੰਘ ’ਤੇ ਵਿਸ਼ਵਾਸ ਨਹੀਂ ਹੈ। ਉਹਨਾਂ ਕਿਹਾ ਕਿ ਹੁਣ ਇਹ ਮੰਤਰੀ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਬਟਾਲਾ ਨੁੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਹਨ। ਉਹਨਾਂ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਬਟਾਲਾ ਨੁੰ ਜ਼ਿਲ੍ਹਾ ਬਣਾਇਆ ਜਾਵੇਗਾ।

    ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਜਲਿ੍ਹਆਂਵਾਲਾ ਬਾਗ ਮੈਮੋਰੀਅਲ ਦਾ ਅਸਲ ਸਰੂਪ ਸੰਭਾਲਣ ਦੀ ਥਾਂ ਉਸਦਾ ਸੁੰਦਰੀਕਰਨ ਕੀਤਾ ਗਿਆ, ਇਹ ਸ਼ਹੀਦਾਂ ਦੀ ਯਾਦ ਦਾ ਅਪਮਾਨ ਹੈ। ਉਹਨਾਂ ਕਿਹਾ ਕਿ ਯੋਜਨਾ ਬਣਾਉਣ ਵਾਲਿਆਂ ਨੁੰ ਹੋਰ ਮੁਲਕਾਂ ਤੋਂ ਸਿੱਖਣਾ ਚਾਹੀਦਾ ਸੀ ਜਿਹਨਾਂ ਨੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਦੀ ਯਾਦਾਂ ਦੀ ਸੰਭਾਲ ਕੀਤੀ ਹੈ।ਇਸ ਸਮੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ਼, ਗੁਰਪ੍ਰਤਾਪ ਸਿੰਘ ਟਿੱਕਾ, ਜਸਪਾਲ ਸਿੰਘ ਸੰਟੂ, ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਮਲਕੀਤ ਸਿੰਘ ਏ.ਆਰ, ਮੇਜਰ ਸ਼ਿਵੀ ਆਦਿ ਵੀ ਹਾਜਰ ਸਨ। ਅੱਜ ਜੋ ਕਾਂਗਰਸੀ ਅਕਾਲੀ ਦਲ ਵਿਚ ਸ਼ਾਮਲ ਹੋਏ ਉਹਨਾਂ ਵਿਚ ਮਨਦੀਪ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ ਤੇ ਗੁਰਮੁੱਖ ਸਿੰਘ ਸਾਰੇ ਨਾਂਗਲੀ ਜੰਡਿਆਲਾ ਤੋਂ ਅਤੇ ਤਰਸਿੱਕਾ ਤੋਂ ਆਪ ਆਗੂ ਸਰਨੈਲ ਸਿੰਘ ਤੇ ਭਾਜਪਾ ਆਗੂ ਬੇਬੀ ਭਾਗਰ ਮੀਤ ਪ੍ਰਧਾਨ ਐਸ ਸੀ ਮੋਰਚਾ ਗੁਰਦਾਸਪੁਰ ਅਤੇ ਭਗਵਾਨ ਦਾਸ ਐਗਜ਼ੀਕਿਊਟਿਵ ਮੈਂਬਰ ਦੀਨਾਨਗਰ ਸ਼ਾਮਲ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img