More

    ਬੱਸ ਅਤੇ ਟਰੱਕ ਵਿਚ ਹੋਈ ਜ਼ਬਰਦਸਤ ਟੱਕਰ : ਕਈ ਲੋਕ ਜ਼ਖਮੀ

    ਹਿਮਾਚਲ ਪ੍ਰਦੇਸ਼, 20 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਹਿਮਾਚਲ ਪ੍ਰਦੇਸ਼ ਦੀਆਂ ਸੜਕਾਂ ‘ਤੇ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ ਅਤੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਤਾਜਾ ਮਾਮਲਾ ਸੜਕਾਂ ‘ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਵੋਲਵੋ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਵੋਲਵੋ ਬੱਸ ‘ਚ ਸਵਾਰ ਯਾਤਰੀਆਂ ਨੂੰ ਗੰਭੀਰ ਸੱਟਾਂ ਆਈਆਂ ਹਨ। ਜਦਕਿ ਵੋਲਵੋ ਬੱਸ ਦਾ ਡਰਾਈਵਰ ਅਤੇ ਟਰੱਕ ਡਰਾਈਵਰ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਕਾਰਨ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਇਕ ਵੋਲਵੋ ਬੱਸ ਕੀਰਤਪੁਰ-ਨੇਰਚੌਕ ਚਾਰ ਮਾਰਗੀ ‘ਤੇ ਮਨਾਲੀ ਵੱਲ ਆ ਰਹੀ ਸੀ ਕਿ ਸਵੇਰੇ 6 ਵਜੇ ਦੇ ਕਰੀਬ ਬੱਸ ਜਿਵੇਂ ਹੀ ਸੁੰਦਰਨਗਰ ਉਪਮੰਡਲ ਦੇ ਜਾਡੋਲ ਚੌਕ ‘ਤੇ ਪਹੁੰਚੀ ਤਾਂ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਲਈ ਇਹ ਬੱਸ ਬੇਕਾਬੂ ਹੋ ਗਈ। ਬੱਸ ਬਿਲਾਸਪੁਰ ਵੱਲ ਜਾ ਰਹੀ ਸੀ, ਜਦੋਂ ਇਸ ਦੀ ਟਰੱਕ ਅਤੇ ਵੋਲਵੋ ਬੱਸ ਨਾਲ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img