More

    ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਤੇ ਲਾਈਆਂ ਗਈਆਂ ਕਈ ਸ਼ਰਤਾਂ : ਪੰਜਾਬ ਆਉਣ ‘ਤੇ ਲੱਗੀ ਪਾਬੰਦੀ

    ਪੰਜਾਬ, 04 ਜੁਲਾਈ (ਬੁਲੰਦ ਆਵਾਜ਼ ਬਿਊਰੋ):- ਸ਼੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਭਾਈ ਅੰਮ੍ਰਿਤਪਾਲ ਦੀ ਪੈਰੋਲ ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ। ਇਸ ਨੂੰ ਲੈਕੇ ਅੰਮ੍ਰਿਤਸਰ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਡਿਬਰੁਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭਾਈ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਭਾਈ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ ਉਤੇ ਪੈਰੋਲ ਦਿੱਤੀ ਗਈ ਹੈ। ਰਿਲੀਜ਼ ਆਰਡਰ ਵਿਚ ਲਿਖੀਆਂ ਸ਼ਰਤਾਂ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿਚ ਹੀ ਰੈਹਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ।

    j

    j

    ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ। ਇੱਥੋਂ ਤੱਕ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਐ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦਿੱਤਾ ਜਾਵੇ ਤਾਂ ਜੋ ਉਹ ਸ਼੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਵੋਟਰਾਂ ਦਾ ਧੰਨਵਾਦ ਕਰ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਣ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img