More

    ਮਨੀਪੁਰ ਅਤੇ ਨਾਗਾਲੈਂਡ ਨੂੰ ਜੋੜਨ ਵਾਲੇ ਪੁਲ ‘ਤੇ ਧਮਾਕਾ : ਸੁਰੱਖਿਆ ਪ੍ਰਬੰਧ ਕੀਤੇ ਸਖ਼ਤ

    ਇੰਫਾਲ, 24 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਮਨੀਪੁਰ ਦੇ ਜਾਤੀ ਹਿੰਸਾ ਪ੍ਰਭਾਵਿਤ ਕਾਂਗਪੋਕਪੀ ਜ਼ਿਲ੍ਹੇ ਵਿਚ ਰਾਸ਼ਟਰੀ ਰਾਜਮਾਰਗ-2 (ਐੱਨਐੱਚ-2) ‘ਤੇ ਪੁਲ ਨੂੰ ਧਮਾਕੇ ਨਾਲ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਖੇਤਰ ਵਿਚ ਆਵਾਜਾਈ ਵਿਚ ਵਿਘਨ ਪਿਆ। ਪੁਲਿਸ ਨੇ ਦੱਸਿਆ ਕਿ ਆਈਈਡੀ ਧਮਾਕਾ ਰਾਤ ਕਰੀਬ 12.45 ਵਜੇ ਸਪਰਮੀਨਾ ਅਤੇ ਕੋਬਰੂ ਲੀਖਾ ਵਿਚਕਾਰ ਪੁਲ ‘ਤੇ ਹੋਇਆ। ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਪਰ ਮਨੀਪੁਰ ਦੀ ਰਾਜਧਾਨੀ ਇੰਫਾਲ ਨੂੰ ਨਾਗਾਲੈਂਡ ਦੇ ਦੀਮਾਪੁਰ ਨਾਲ ਜੋੜਨ ਵਾਲੇ ਪੁਲ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img