More

    ਮਮਤਾ ਨੇ ਟਿਕੈਤ ਨੂੰ ਸੱਦਿਆ ਬੰਗਾਲ, ਤੈਅ ਹੋ ਸਕਦੀ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ

    ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਪਾਸ ਕੀਤਿਆਂ ਇੱਕ ਸਾਲ ਦਾ ਸਮਾਂ ਹੋ ਗਿਆ ਹੈ ਅਤੇ ਇਨ੍ਹਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਹੱਦਾਂ ‘ਤੇ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਡਟੇ ਹੋਏ ਹਨ। ਇਸੇ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਸੱਦਿਆ ਹੈ।

    ਹਾਲ ਹੀ ਵਿੱਚ ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਟੀਐਮਸੀ ਨੇ ਵੱਡੀ ਜਿੱਤ ਹਾਸਲ ਕੀਤੀ। ਚੋਣ ਮੁਹਿੰਮ ਦੌਰਾਨ ਜਿੱਥੇ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ਦਾ ਡਟਵਾਂ ਵਿਰੋਧ ਕੀਤਾ ਸੀ ਉੱਥੇ ਹੀ ਮਮਤਾ ਬੈਨਰਜੀ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਈ ਵਾਰ ਕੀਤਾ ਸੀ। ਰਾਕੇਸ਼ ਟਿਕੈਤ ਵੀ ਚੋਣਾਂ ਦੌਰਾਨ ਪੱਛਮੀ ਬੰਗਾਲ ਵਿੱਚ ਸਰਗਰਮ ਰਹੇ ਸਨ ਅਤੇ ਹੁਣ ਤ੍ਰਿਣਮੂਲ ਕਾਂਗਰਸ ਨੇ 9 ਮਈ ਨੂੰ ਟਿਕੈਤ ਨੂੰ ਬੰਗਾਲ ਬੁਲਾਇਆ ਹੈ।

    ਅੱਗੇ ਦੀ ਰਣਨੀਤੀ

    ਹੁਣ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਕੇਸ਼ ਟਿਕੈਤ ਨੂੰ ਬੰਗਾਲ ਮਿਲਣ ਲਈ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ‘ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਹਨ।

    ਕਿਸਾਨ ਕਰਨਗੇ ਸਫਾਇਆ

    ਉੱਥੇ ਹੀ ਕਿਸਾਨ ਮੋਰਚੇ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਦਾ ਜੋ ਹਾਲ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਹੋਇਆ ਉਹੀ ਉੱਤਰ ਪ੍ਰਦੇਸ਼ ਚੋਣਾਂ ਵਿੱਚ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ ਆਪਣੇ ਮਨੋਰਥ ਪੱਤਰ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਸਹੀ ਠਹਿਰਾਏਗੀ, ਕਿਸਾਨ ਉਸ ਦਾ ਸਫਾਇਆ ਕਰ ਦੇਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img