More

    ਮਾਘੀ ਮੌਕੇ ਪਿੰਡ ਕੱਕਾ ਕੰਡਿਆਲਾ ਵਿਖੇ ਸਜਾਇਆ ਨਗਰ ਕੀਰਤਨ

    ਤਰਨ ਤਾਰਨ, 15 ਜਨਵਰੀ (ਗੁਰਪ੍ਰੀਤ ਸਿੰਘ ਕੱਦ ਗਿੱਲ) – ਪਿੰਡ ਕੱਕਾ ਕੰਡਿਆਲਾ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਤੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਲਖਮੀਰ ਸਿੰਘ ਪ੍ਰਚਾਰਕ ਕੱਕਾ ਕੰਡਿਆਲਾ ਵੱਲੋਂ ਕੀਤੀ ਗਈ । ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਪਿੰਡ ਦੀ ਗਲੀਆ ਨੂੰ ਨੌਜਵਾਨਾ ਵੱਲੋਂ ਵਿਸ਼ੇਸ਼ ਤੌਰ ਤੇ ਫੁੱਲ ਮਲਾਵਾਂ ਨਾਲ ਸਜਾਵਟੀ ਗੇਟ ਬਣਾ ਕੇ ਸਜਾਇਆ ਗਿਆ ਸੀ। ਨਗਰ ਕੀਰਤਨ ਵਿੱਚ ਸ਼ਬਦੀ ਜਥੇ ਤੇ ਕਵੀਸ਼ਰੀ ਜਥੇ ਨੇ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਫੋਜ਼ੀ ਬੈਂਡ ਵੱਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ। ਜਾਣਕਾਰੀ ਦਿੰਦੇ ਹੋਏ ਸੁੱਚਾ ਸਿੰਘ, ਗੁਰਵੇਲ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾ ਕੇ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਤੇ ਪਿੱਛੇ -ਪਿੱਛੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ।

    ਨੋਜਵਾਨਾ ਨੇ ਸਿੱਖ ਕੌਮ ਦੇ ਪਹਿਰਾਵੇ ਪਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ- ਵੱਖ ਪੜਾਵਾਂ ਤੇ ਗੁਰ ਕੇ ਲੰਗਰ ਅਤੁੱਟ ਵਰਤਾਇਆ ਗਏ। ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਵੱਖ ਵੱਖ ਥਾਵਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਨਗਰ ਕੀਰਤਨ ਪਿੰਡ ਦੀ ਪਰਕਰਮਾ ਕਰਦਾ ਹੋਇਆ ਮੁੜ ਵਾਪਸ ਗੁਰਦੁਆਰਾ ਠਰੂ ਪੱਤੀ ਵਿਖੇ ਸਮਾਪਤ ਹੋਇਆ। ਇਸ ਮੌਕੇ ਤੇ ਗ੍ਰੰਥੀ ਸੁਖਪਾਲ ਸਿੰਘ, ਗੁਰਿੰਦਰ ਸਿੰਘ ਸਰਪੰਚ, ਤਰਸੇਮ ਸਿੰਘ, ਗੁਰਵੇਲ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ, ਸਾਹਿਬ ਸਿੰਘ, ਅੰਗਰੇਜ਼ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ , ਬਲਦੇਵ ਸਿੰਘ, ਦਵਿੰਦਰ ਸਿੰਘ, ਗ੍ਰੰਥੀ ਗੁਰਦੇਵ ਸਿੰਘ, ਗੁਰਸੇਵਕ ਸਿੰਘ, ਸੁੱਚਾ ਸਿੰਘ ਕੱਕਾ ਕੰਡਿਆਲਾ ਤੇ ਸਮੂਹ ਸੰਗਤਾਂ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img