More

    ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਯਾਦ ਕਰਵਾਉਣ ਲਈ ਮਿੱਡ-ਡੇ-ਮੀਲ ਵਰਕਰਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਸੂਬਾਈ ਰੈਲੀ

    ਮਿੱਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ ਦੀ ਕੀਤੀ ਮੰਗ
    ਸ੍ਰੀ ਅਨੰਦਪੁਰ ਸਾਹਿਬ, 22 ਮਈ (ਬੁਲੰਦ ਅਵਾਜ਼ ਬਿਊਰੋ) – ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਾਣ ਭੱਤੇ ‘ਤੇ ਕੰਮ ਕਰਦੇ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਉਪਰੋਕਤ ਵਾਅਦੇ ਨੂੰ ਯਾਦ ਕਰਵਾਉਣ ਅਤੇ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿੱਡ-ਡੇ-ਮੀਲ ਤਿਆਰ ਕਰਕੇ ਖਵਾਉਣ ਵਾਲੀਆਂ ਮਿੱਡ-ਡੇ-ਮੀਲ ਵਰਕਰਾਂ ਨੇ ਅੱਜ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੰਗਾਂ ਪ੍ਰਤੀ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਸੂਬਾਈ ਰੈਲੀ ਕੀਤੀ। ਰੈਲੀ ਦੀ ਸਮੁੱਚੀ ਕਾਰਵਾਈ ਨੂੰ ਜਥੇਬੰਦੀ ਦੀ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਇਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਦੀਆਂ ਵੱਖ ਵੱਖ ਆਗੂਆਂ ਕਮਲੇਸ਼ ਕੌਰ ਰੋਪੜ,ਪ੍ਰਵੀਨ ਫ਼ਤਹਿਗੜ੍ਹ ਸਾਹਿਬ, ਜਸਵਿੰਦਰ ਕੌਰ ਟਾਹਲੀ ਜਲੰਧਰ, ਹਰਮੇਸ਼ ਕੌਰ ਰੋਪੜ, ਮਮਤਾ ਸੈਦਪੁਰ ਕਪੂਰਥਲਾ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਪੰਜਾਬ ਸਰਕਾਰ ਨੇ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਲਈ ਕੋਈ ਵੀ ਯੋਗ ਕਾਰਵਾਈ ਨਹੀਂ ਕੀਤੀ।
    ਜਿਸ ਕਰਕੇ ਮਿੱਡ-ਡੇ-ਮੀਲ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਅਥਾਹ ਗੁੱਸਾ ਭਰਿਆ ਹੋਇਆ ਹੈ ਅਤੇ ਉਸੇ ਗੁੱਸੇ ਦਾ ਪ੍ਰਗਟਾਵਾ ਕਰਨ ਅਤੇ ਪੰਜਾਬ ਸਰਕਾਰ ਨੂੰ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਯਾਦ ਕਰਵਾਉਣ ਲਈ ਅਤੇ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਮੁੱਚੇ ਪੰਜਾਬ ਦੀਆਂ ਮਿੱਡ-ਡੇ-ਮੀਲ ਵਰਕਰਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਵਿੱਚ ਆਈਆਂ ਹਨ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਈਆਂ ਹਨ।ਮਿੱਡ -ਡੇ-ਮੀਲ ਵਰਕਰਾਂ ਦੀਆਂ ਮੰਗਾਂ ਸੰਬੰਧੀ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨੇ ਤੇ ਅਧਿਕਾਰੀਆਂ ਰਾਹੀਂ ਮੰਗ ਪੱਤਰ ਵੀ ਭੇਜੇ ਜਾਂਦੇ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਗ ਪੱਤਰਾਂ ਤੇ ਯੋਗ ਕਾਰਵਾਈ ਕਰਨ ਜਾਂ ਜਥੇਬੰਦੀ ਨਾਲ ਸਾਰਥਕ ਢੰਗ ਨਾਲ ਮੀਟਿੰਗ ਕਰਨ ਲਈ ਕੋਈ ਵੀ ਹੁੰਗਾਰਾ ਨਹੀਂ ਭਰਿਆ ਗਿਆ।ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਨੂੰ ਤੁਰੰਤ ਰੈਗੂਲਰ ਕਰਵਾਉਣ, ਰੈਗੂਲਰ ਹੋਣ ਸਮੇਂ ਤੱਕ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿਹਨਤਾਨਾ ਲਾਗੂ ਕਰਵਾਉਣ,ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰਵਾਉਣ ਜਾਂ ਗੁਆਂਢੀ ਸੂਬੇ ਹਰਿਆਣਾ ਦੇ ਪੈਟਰਨ ਅਨੁਸਾਰ ਮਾਣ ਭੱਤਾ ਲਾਗੂ ਕਰਵਾਉਣ,ਸਾਲ ਦੌਰਾਨ ਦੋ ਵਰਦੀਆਂ ਦੇਣ,ਪੰਜ ਲੱਖ ਰੁਪਏ ਦਾ ਹਰ ਵਰਕਰ ਦਾ ਮੁਫ਼ਤ ਬੀਮਾ ਕਰਨ, ਸਰਵਿਸ ਬੁੱਕਾਂ ਲਗਾਉਣ,ਖਾਣਾ ਬਣਾਉਣ ਅਤੇ ਖਵਾਉਣ ਤੋਂ ਬਿਨਾਂ ਜ਼ਬਰੀ ਹੋਰ ਕੰਮ ਲੈਣੇ ਬੰਦ ਕਰਨ,ਹੋਰ ਸਰਕਾਰੀ ਇਸਤਰੀ ਮੁਲਾਜ਼ਮ ਵਾਂਗ ਵਰਕਰਾਂ ਨੂੰ ਛੁੱਟੀਆਂ ਦੇਣ,ਵਰਕਰ ਦੇ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਪ੍ਰਬੰਧ ਕਰਵਾਉਣ ਆਦਿ ਮੰਗਾਂ ਨੂੰ ਮੰਨਵਾਉਣ ਅਤੇ ਲਾਗੂ ਕਰਵਾਉਣ ਲਈ ਅੱਜ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ ਸੂਬਾਈ ਰੈਲੀ ਦਾ ਮੁੱਖ ਅਜ਼ੰਡਾ ਹੈ।
    ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦੇ ਯੋਗ ਹੱਲ ਲਈ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ,ਜਿਸ ਦੀ ਜ਼ਿੰਮੇਵਾਰੀ ਨਿੱਜੀ ਤੌਰ ‘ਤੇ ਪੰਜਾਬ ਸਰਕਾਰ ਦੀ ਹੋਵੇਗੀ।ਇਸ ਸਮੇਂ ਪ.ਸ.ਸ.ਫ.ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ,ਪੀ.ਡਬਲਯੂ.ਡੀ.ਫੀਲਡ ਐਂਡ ਵਰਕਸ਼ਾਪ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦ ਪੁਰੀ, ਕਰਮ ਸਿੰਘ, ਗੁਰਵਿੰਦਰ ਸਿੰਘ ਚੰਡੀਗੜ੍ਹ,ਪ.ਸ.ਸ.ਫ.ਰੋਪੜ ਦੇ ਪ੍ਰਧਾਨ ਜਸਵਿੰਦਰ ਕਾਂਗੜ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗਿੱਲ, ਜਸਵਿੰਦਰ ਸਿੰਘ ਸੋਜਾ,ਨਿਰਭੈ ਸਿੰਘ ਸ਼ੰਕਰ,ਹਨੀ ਨੂਰਮਹਿਲ, ਕਰਨੈਲ ਸਿੰਘ ਰਾਹੋਂ,ਮੋਹਣ ਸਿੰਘ ਪੂਨੀਆ, ਕੁਲਦੀਪ ਕੁਮਾਰ ਸ਼ਰਮਾ, ਨੇ ਸੰਬੋਧਨ ਕਰਦੇ ਹੋਏ ਮਿੱਡ-ਡੇ-ਮੀਲ ਵਰਕਰਾਂ ਨੂੰ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਦੇ ਹੋਏ ਸੰਘਰਸ਼ਾਂ ਨੂੰ ਹੋਰ ਤਿੱਖੇ ਕਰਨ ਦਾ ਸੁਨੇਹਾ ਦਿੱਤਾ। ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਅੱਜ ਦੇ ਸੰਘਰਸ਼ ਦੇ ਦਬਾਅ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ 24 ਮਈ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਦਾ ਲਿਖਤੀ ਸਮਾਂ ਦਿੱਤਾ ਗਿਆ।ਹੋਰਨਾਂ ਤੋਂ ਇਲਾਵਾ ਮਹਿੰਦਰ ਕੋਰ ਬੱਢਲ, ਅਸਮਤ ਦੇਵੀ, ਸੋਨੀਆ ਨੂਰਪੁਰ ਬੇਦੀ, ਪ੍ਰਵੀਨ ਕੁਮਾਰੀ, ਕੁਲਵਿੰਦਰ ਕੌਰ ਨਵਾਸ਼ਹਿਰ,  ਕਰਮਜੀਤ ਫਰੀਦਕੋਟ,  ਮਨਜੀਤ ਪਟਿਆਲਾ, ਹਰਜੀਤ ਕੌਰ ਲੁਧਿਆਣਾ,  ਮਮਤਾ ਕਪੂਰਥਲਾ,  ਸੁਨੀਤਾ ਮੁਹਾਲੀ, ਜਸਵੀਰ ਕੌਰ ਤਰਨਤਾਰਨ,ਕੁਲਵਿੰਦਰ ਕੁਰਾਲੀ, ਬਲਵਿੰਦਰ ਹੁਸ਼ਿਆਰਪੁਰ, ਨੀਲਮ, ਪਰਮਜੀਤ ਕੌਰ, ਹਰਭਜਨ ਸਿੰਘ, ਰਣਜੀਤ ਸਿੰਘ ਵਿਰਕ,ਜਸਵਿੰਦਰ ਸਿੰਘ ਬੱਢਲ,ਜਸਵਿੰਦਰ ਪਾਲ ਕਾਂਗੜ, ਰਾਮ ਲੁਭਾਇਆ ਦਿਵੇਦੀ ਖੇੜਾ ਕਲਮੋਟ ਆਦਿ ਹਾਜਰ ਹੋਏ |

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img