More

    ਮੋਦੀ ਸਰਕਾਰ ਸਿਰਫ ਵਾਅਦਿਆਂ ਦੀ , ਕੰਮ ਦੀ ਨਹੀਂ- ਸੋਨੀ

    ਕਾਂਗਰਸ ਸ਼ਹਿਰੀ ਅਤੇ ਦਿਹਾਤੀ ਨੇ ਪੈਟਰੋਲ ਡੀਜਲਾਂ ਦੀਆਂ ਵਧੀਆਂ ਕੀਮਤਾਂ ਖਿਲਾਫ ਦਿੱਤਾ ਮੈਮੋਰੰਡਮ

    ਅੰਮ੍ਰਿਤਸਰ, 29 ਜੂਨ: ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਕੇਂਦਰ ਦੀ ਮੋਦੀ ਸਰਕਾਰ ਨੇ ਇਸ ਮਹਾਂਮਾਰੀ ਵਿੱਚ ਵੀ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਆਰਥਿਕ ਬੋਝ ਪਾ ਦਿੱਤਾ ਹੈ ਜਿਸ ਕਰਕੇ ਪੂਰੇ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮੁਜਾਹਰੇ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
    ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਦੇਣ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਚੰਗੇ ਦਿਨਾਂ ਦੇ ਲਾਰੇ ਲਗਾਏ ਗਏ ਸਨ ਪਰ ਅੱਜ ਦੇਸ਼ ਦੀ ਕਿਰਸਾਨੀ, ਜਵਾਨੀ ਅਤੇ ਵਪਾਰਕ ਸਭ ਵਰਗ ਇਸ ਸਰਕਾਰ ਤੋਂ ਦੁਖੀ ਹਨ। ਉਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਸਮੇਂ ਅੰਤਰ ਰਾਸ਼ਟਰੀ ਮਾਰਕੀਟ ਵਿੱਚ ਤੇਲ ਦੇ ਕੱਚੇ ਭਾਅ ਦੀਆਂ ਕੀਮਤਾਂ ਵੱਧਣ ਕਾਰਨ ਪੈਟਰੋਲ ਡੀਜਲ ਮਹਿੰਗਾ ਹੋਇਆ ਸੀ ਪ੍ਰੰਤੂ ਮੋਦੀ ਸਰਕਾਰ ਨੇ ਤਾਂ ਅੰਤਰ ਰਾਸ਼ਟਰੀ ਮਾਰਕੀਟ ਵਿੱਚ ਕੀਮਤਾਂ ਦੇ ਰੇਟ ਘੱਟ ਹੋਣ ਦੇ ਬਾਵਜੂਦ ਵੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਬੋਝ ਪਾ ਦਿੱਤਾ ਹੈ। ਉਨ•ਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਅੰਤਰ ਰਾਸ਼ਟਰੀ ਕੀਮਤਾਂ ਘੱਟ ਹੋਣ ਦੇ ਬਾਵਜੂਦ ਵੀ ਦੇਸ਼ ਵਿੱਚ ਪਿਛਲੇ 15-20 ਦਿਨਾਂ ਤੋਂ ਰੋਜਾਨਾ ਪੈਟਰੋਲ, ਡੀਲਜ ਦੇ ਭਾਅ ਵਧਾਏ ਜਾ ਰਹੇ ਹਨ।
    ਸ੍ਰੀ ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਚਾਹੇ ਉਹ ਬਾਰਡਰ ਦਾ ਫਰੰਟ ਹੋਵੇ ਜਾਂ ਮਹਿੰਗਾਈ ਦਾ। ਉਨ•ਾਂ ਕਿਹਾ ਕਿ ਦੇਸ਼ ਦੁੱਖ ਦੀ ਘੜੀ ਵਿੱਚੋਂ ਲੰਘ ਰਿਹਾ ਹੈ ਪ੍ਰੰਤੂ ਮੋਦੀ ਸਰਕਾਰ ਨੇ ਇਨ•ਾਂ ਹਾਲਾਤਾਂ ਵਿੱਚ ਵਿੱਚ ਦੇਸ਼ ਦੀ ਜਨਤਾ ਨੂੰ ਬੁਰੀ ਤਰ•ਾਂ ਲਤਾੜਿਆ ਅਤੇ ਲਗਾਤਾਰ ਮਹਿੰਗਾਈ ਵਿੱਚ ਇਜਾਫਾ ਕੀਤਾ ਹੈ।
    ਅੱਜ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਨੂੰ ਉਨ•ਾਂ ਦੇ ਦਫਤਰ ਵਿਖੇ ਜਾ ਕੇ ਮੈਮੋਰੰਡਮ ਦਿੱਤਾ। ਇਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸ੍ਰੀ ਸੁਨੀਲ ਦੱਤੀ, ਸ੍ਰ ਸੰਤੋਖ ਸਿੰਘ ਭਲਾਈਪੁਰ, ਸ੍ਰ ਤਰਸੇਮ ਸਿੰਘ ਡੀ:ਸੀ (ਸਾਰੇ ਵਿਧਾਇਕ), ਮੈਡਮ ਜਤਿੰਦਰ ਸੋਨੀਆ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਸ੍ਰ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਮੇਟੀ ਦਿਹਾਤੀ, ਸ੍ਰ ਅਰਵਿੰਦਰ ਸਿੰਘ ਰੱਮੀ ਉਪ ਚੇਅਰਮੈਨ ਮਾਰਕੀਟ ਕਮੇਟੀ, ਸ੍ਰੀ ਅਸ਼ਵਨੀ ਪੱਪੂ, ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸ੍ਰੀ ਧਰਮਵੀਰ ਸਰੀਨ, ਸ੍ਰੀ ਵਿਕਾਸ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img