More

    ਮੌਜੂਦਾ ਲੋਕ ਸਭਾ ਚੋਣਾਂ ਅੰਮ੍ਰਿਤਸਰ ਦੇ ਭਵਿੱਖ ਦੀ ਲੜਾਈ : ਤਰਨਜੀਤ ਸਿੰਘ ਸੰਧੂ

    ਏਕਨੂਰ ਐਵਿਨਿਊ ਵਿਖੇ ਵੇਰਕਾ ਮੰਡਲ ਦੇ ਪ੍ਰਧਾਨ ਗੁਰਮੁਖ ਸਿੰਘ ਬਲ ਵੱਲੋਂ ਆਯੋਜਿਤ ਮੀਟਿੰਗ ਨੂੰ ਕੀਤਾ ਸੰਬੋਧਨ

    ਅੰਮ੍ਰਿਤਸਰ, 16 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਅੰਮ੍ਰਿਤਸਰ ਦੇ ਭਵਿੱਖ ਦੀ ਲੜਾਈ ਹੈ, ਜੋ ਸ਼ਹਿਰ ਅਤੇ ਇੱਥੋਂ ਦੇ ਲੋਕਾਂ ਦਾ ਭਵਿੱਖ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਪਛੜੇ ਹੋਏ ਹਨ। ਇਸ ਨੂੰ ਮੁੜ ਲੀਹ ‘ਤੇ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦੀ ਚੋਣ ਕਰਨ ਦੀ ਲੋੜ ਹੈ ਜੋ ਇਸ ਕੰਮ ਨੂੰ ਕਰਨ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਵਾਅਦਾ ਕੀਤਾ ਕਿ ਉਹ ਅੰਮ੍ਰਿਤਸਰ ਲਈ ਵਿਸ਼ੇਸ਼ ਪੈਕੇਜ ਲੈ ਕੇ ਆਉਣਗੇ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਏਕਨੂਰ ਐਵਿਨਿਊ ਵਿਖੇ ਵੇਰਕਾ ਮੰਡਲ ਦੇ ਪ੍ਰਧਾਨ ਗੁਰਮੁਖ ਸਿੰਘ ਬਲ ਵੱਲੋਂ ਆਯੋਜਿਤ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਮਰੀਕੀ ਕੰਪਨੀਆਂ ਵੱਲੋਂ ਭਾਰਤ ਵਿੱਚ ਕੀਤਾ ਜਾ ਰਿਹਾ ਨਿਵੇਸ਼ ’ਚ ਅੰਮ੍ਰਿਤਸਰ ਵਿੱਚ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਬੰਧ ਹੁਣ ਭਾਈਵਾਲੀ ਵਜੋਂ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ, ਹੁਣ ਅਮਰੀਕਾ ਅਤੇ ਅੰਮ੍ਰਿਤਸਰ ਦਰਮਿਆਨ ਸਬੰਧ ਬਣਾਉਣ ਦੀ ਵਾਰੀ ਹੈ। ਉਨ੍ਹਾਂ ਅਮਨ-ਕਾਨੂੰਨ ਦੀ ਮਾੜੀ ਹਾਲਤ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਇੱਥੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਮੈਂ ਨੌਜਵਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਹਾਂ, ਉਹ ਜ਼ਿੰਦਗੀ ਵਿੱਚ ਬਹੁਤ ਕੁਝ ਕਰਨਾ ਚਾਹੁੰਦੇ ਹਨ ਅਤੇ ਅੱਗੇ ਵਧਣਾ ਚਾਹੁੰਦੇ ਹਨ। ਇੱਥੋਂ ਦੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੁਸ਼ਲ ਸਿੱਖਿਆ ਪ੍ਰਦਾਨ ਕਰਨ ਦੀ ਲੋੜ ਹੈ। ਕੰਪਨੀਆਂ ਨੂੰ ਚੰਗੇ ਹੁਨਰਮੰਦ ਲੋਕ ਨਹੀਂ ਮਿਲਦੇ। ਵਿਦੇਸ਼ੀ ਕੰਪਨੀਆਂ ਇੰਟਰਨਸ਼ਿਪ ਦੀ ਪੇਸ਼ਕਸ਼ ਕਰਨ ਲਈ ਤਿਆਰ ਹਨ। ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਮਿਲ ਕੇ ਕੰਮ ਕਰਾਂਗੇ। ਸਾਡੇ ਸੁਪਨੇ ਜ਼ਰੂਰ ਸਾਕਾਰ ਹੋਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਪਹਿਲਾਂ ਵੀ ਸਭ ਕੁਝ ਸੀ, ਹੁਣ ਵੀ ਸਾਡੇ ਕੋਲ ਬਹੁਤ ਮੌਕੇ ਹਨ, ਅਸੀਂ ਸ਼ਹਿਰ ਦਾ ਮਾਣ ਬਹਾਲ ਕਰਨਾ ਹੈ। ਇੰਦੌਰ ਕਿੱਥੇ ਪਹੁੰਚ ਗਿਆ ਹੈ? ਅੰਮ੍ਰਿਤਸਰ ਦਾ ਚਿਹਰਾ ਬਦਲਣ ਦਾ ਸਮਾਂ ਆ ਗਿਆ ਹੈ, 2027 ਤੱਕ ਇਹ ਸ਼ਹਿਰ ਇੰਦੌਰ ਦਾ ਮੁਕਾਬਲਾ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹੋਰ ਰਾਜਾਂ ਦੀਆਂ ਲੜਕੀਆਂ ਖੇਡਾਂ ਵਿੱਚ ਤਰੱਕੀ ਕਰ ਰਹੀਆਂ ਹਨ ਤਾਂ ਅਸੀਂ ਪਿੱਛੇ ਕਿਉਂ ਹਾਂ? ਅੰਮ੍ਰਿਤਸਰ ਵਿੱਚ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਸਾਲ ਬਾਅਦ ਅੰਮ੍ਰਿਤਸਰ ਵਿੱਚ ਆਈ ਪੀ ਐਲ  ਮੈਚ ਹੋਣਗੇ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਨੂੰ ਅੰਮ੍ਰਿਤਸਰ ਲਿਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸੈਰ ਸਪਾਟਾ ਉਦਯੋਗ  ਦੀਆਂ ਵਧੇਰੇ ਸੰਭਾਵਨਾਵਾਂ ਹਨ। ਨੌਜਵਾਨ ਸਟਾਰਟਅੱਪ ਸ਼ੁਰੂ ਕਰ ਸਕਦੇ ਹਨ। ਅੰਮ੍ਰਿਤਸਰ ਤੱਕ ਹਵਾਈ ਸੰਪਰਕ ਵਧਾਉਣ ਦੀ ਲੋੜ ਹੈ। ਏਅਰ ਕੈਨੇਡਾ ਅੰਮ੍ਰਿਤਸਰ ਉੱਤਰਨ ਲਈ ਤਿਆਰ ਹੈ। ਜਲਦੀ ਹੀ ਇੱਥੇ ਅਮਰੀਕੀ ਕੌਂਸਲੇਟ ਖੋਲ੍ਹਿਆ ਜਾਵੇਗਾ। ਵੀਜ਼ਾ ਇੱਥੋਂ ਮਿਲ ਜਾਵੇਗਾ। ਅੰਤਰਰਾਸ਼ਟਰੀ ਵਪਾਰ ਲਈ ਮੌਕਿਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਫਲ਼, ਸਬਜ਼ੀਆਂ, ਅੰਮ੍ਰਿਤਸਰੀ ਗਹਿਣੇ, ਜੁੱਤੀਆਂ, ਫੁਲਕਾਰੀ ਆਦਿ ਨੂੰ ਕਾਰਗੋ ਰਾਹੀਂ ਵਿਦੇਸ਼ਾਂ ਨੂੰ ਭੇਜਿਆ ਜਾ ਸਕਦਾ ਹੈ। ਸਥਾਨਕ ਕਾਰੋਬਾਰਾਂ ਨੂੰ ਪ੍ਰਮੁੱਖ ਗਲੋਬਲ ਉਦਯੋਗਿਕ ਬ੍ਰਾਂਡਾਂ ਨਾਲ ਸਾਂਝੇਦਾਰੀ ਕਰਨ ਦਾ ਮੌਕਾ ਪ੍ਰਦਾਨ ਕਰਕੇ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੇ ਕੋਲ ਅੱਜ ਸੁਨਹਿਰੀ ਮੌਕਾ ਹੈ, ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਅਤੇ ਇਹ ਮੌਕਾ ਉਹ ਨਾ ਗਵਾਉਂਦੇ ਹੋਏ ਖੁੱਲ ਕੇ ਸੰਧੂ ਦੇ ਹੱਕ ਵਿੱਚ ਵੋਟਿੰਗ ਕਰਕੇ ਜਿੱਤ ਦਾ ਫ਼ਤਵਾ ਜਾਰੀ ਕਰਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img