More

    ਮੌਸਮ ਵਿਭਾਗ ਦੀ ਚੇਤਾਵਨੀ, ਕਿਹਾ- ਪੰਜਾਬ ‘ਚ ਅਗਲੇ ਚਾਰ ਦਿਨ ਠੰਢ ਅਤੇ ਧੁੰਦ ਦਾ ਕਹਿਰ

    ਚੰਡ੍ਹੀਗੜ੍ਹ, 2 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਨਵਾਂ ਸਾਲ ਚੜ੍ਹਦਿਆਂ ਹੀ ਠੰਢ ਤੇ ਧੁੰਦ ਦਾ ਕਹਿਰ ਹੋਰ ਵਧ ਗਿਆ ਹੈ। ਅੱਜ ਪੂਰੀ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਦਿਖਾਈ ਦਿੱਤਾ। ਧੁੰਦ ਇੰਨੀ ਸੰਘਣੀ ਹੈ ਕਿ ਕੋਲ ਖੜ੍ਹਾ ਬੰਦਾ ਨਜ਼ਰ ਨਹੀਂ ਆ ਰਿਹਾ। ਉੱਧਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਜਾਰੀ ਰਹੇਗੀ। ਦੱਸ ਦਈਏ ਕਿ ਮੌਸਮ ਵਿਭਾਗ ਧੁੰਦ ਨੂੰ ਲੈ ਕੇ ਵਾਰ-ਵਾਰ ਚੇਤਾਵਨੀਆਂ ਜਾਰੀ ਕਰ ਰਿਹਾ ਹੈ। ਪੰਜਾਬ ਦਾ ਵੱਡਾ ਹਿੱਸਾ ਅੱਜ ਸਵੇਰੇ 2 ਵਜੇ ਤੋਂ ਹੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਸਰਕਾਰ ਨੇ ਵੀ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img