More

    ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਇੰਨ੍ਹਾਂ 6 ਸੂਬਿਆਂ ‘ਚ ਮੀਂਹ ਅਤੇ ਹਨੇਰੀ ਦਾ ਅਲਰਟ

    ਨਵੀ ਦਿੱਲੀ, 18 ਮਈ (ਬੁਲੰਦ ਅਵਾਜ਼ ਬਿਊਰੋ) – ਦੇਸ਼ ਦੇ ਕਈ ਰਾਜਾਂ ਵਿਚ ਇਨ੍ਹੀਂ ਦਿਨੀਂ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦਾ ਦੌਰ ਚੱਲ ਰਿਹਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਦੇ ਮੈਦਾਨੀ ਇਲਾਕਿਆਂ ਵਿੱਚ ਪ੍ਰੀ-ਮਾਨਸੂਨ ਸਰਗਰਮੀ ਜਾਰੀ ਹੈ। ਪਿਛਲੇ ਮੰਗਲਵਾਰ ਤੋਂ ਕਈ ਰਾਜਾਂ ਵਿਚ ਧੂੜ ਭਰੀ ਹਨੇਰੀ ਚੱਲ ਰਹੀ ਹੈ। ਮੌਸਮ ਦੀਆਂ ਇਹ ਗਤੀਵਿਧੀਆਂ ਅੱਜ ਵੀ ਜਾਰੀ ਰਹਿ ਸਕਦੀਆਂ ਹਨ। ਸਕਾਈਮੇਟ ਵੇਦਰ ਦੀ ਰਿਪੋਰਟ ਅਨੁਸਾਰ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਅੰਬਾਲਾ, ਕਰਨਾਲ, ਸਿਰਸਾ, ਰੋਹਤਕ, ਗੰਗਾਨਗਰ, ਹਨੂੰਮਾਨਗੜ੍ਹ, ਅਨੂਪਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਇਹ ਗਤੀਵਿਧੀ ਅੱਧ ਵਿਚਾਲੇ ਹੀ ਰੁਕ ਜਾਵੇਗੀ। ਦਿੱਲੀ-ਐਨਸੀਆਰ, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਮੰਗਲਵਾਰ ਤੋਂ ਧੂੜ ਭਰੀ ਹਨੇਰੀ ਅਤੇ ਦਰਮਿਆਨੀ ਬਾਰਿਸ਼ ਜਾਰੀ ਹੈ। ਬੀਤੀ ਰਾਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ।

    ਇਸ ਦੇ ਨਾਲ ਹੀ ਅੱਜ ਸਵੇਰੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਫਿਲਹਾਲ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਵੀ ਮੀਂਹ ਪੈ ਸਕਦਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਹਾਲਾਂਕਿ 20 ਅਤੇ 21 ਨੂੰ ਫਿਰ ਤੋਂ ਆਸਮਾਨ ਸਾਫ ਹੋ ਸਕਦਾ ਹੈ। ਪਰ ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਮੌਸਮ ਵਿਗਿਆਨੀਆਂ ਨੇ ਦੱਸਿਆ ਹੈ ਕਿ 21 ਮਈ ਦੀ ਰਾਤ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img