More

    ਰਾਸ਼ਟਰੀ ਵੋਟਰ ਡੇਅ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਲਿਆ ਪ੍ਰਣ

    ਅੰਮ੍ਰਿਤਸਰ, 25 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਅਤੇ ਵੱਖ ਵੱਖ ਵਿਭਾਗਾਂ ਦੇ ਸਟਾਫ ਮੈਂਬਰਾਂ ਨੇ ਰਾਸ਼ਟਰੀ ਵੋਟਰ ਡੇਅ ਮੌਕੇ ਵੋਟਰ ਪ੍ਰਣ ਲਿਆ। ਇਸ ਮੌਕੇ ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਵੱਖ ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਕਾਰੀ ਮੌਜੂਦ ਸਨ।

    ਅੱਜ ਹੋਏ ਇਕੱਠ ਮੌਕੇ ਸਟਾਫ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img