ਰਿਵਾਇਤੀ ਪਾਰਟੀਆਂ ਨੂੰ ਲੱਗਾ ਝਟਕਾ, ਪਿੰਡ ਘੁਮਾਣਪੁਰਾ 50 ਪਰਿਵਾਰ ‘ਆਪ’ ‘ਚ ਹੋਏ ਸ਼ਾਮਿਲ

ਰਿਵਾਇਤੀ ਪਾਰਟੀਆਂ ਨੂੰ ਲੱਗਾ ਝਟਕਾ, ਪਿੰਡ ਘੁਮਾਣਪੁਰਾ 50 ਪਰਿਵਾਰ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ, 25 ਜੁਲਾਈ (ਗਗਨ) – ਆਮ ਆਦਮੀ ਪਾਰਟੀ ਹਲਕਾ ਪੱਛਮੀ ਦੀ ਭਰਵੀਂ ਮੀਟਿੰਗ ਸੀਨਿਅਰ ਆਗੂ ਡਾ. ਜਸਬੀਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਘੁਮਾਣਪੁਰਾ ਵਿਖੇ ਬਾਉ ਸਿੰਘ ਦੇ ਗ੍ਰਹਿ ਵਿਖੇ ਹੋਈ ਇਸ ਮੌਕੇ ਉਚੇਚੇ ਤੌਰ ਤੇ ਪੰਜਾਬ ਜੋਇੰਟ ਸੇਕ੍ਰੇਟਰੀ ਅਸ਼ੋਕ ਤਲਵਾਰ ਜੀ ਦੀ ਅਗਵਾਈ ਹੇਠ ਇਸ 50 ਪਰਿਵਾਰ  ਰਿਵਾਇਤੀ ਪਾਰਟੀਆਂ ਛੱਡ ਆਪ ਵਿੱਚ ਸ਼ਾਮਿਲ ਹੋਏ । ਪੰਜਾਬ ਜੋਇੰਟ ਸਕੱਤਰ ਅਸ਼ੋਕ ਤਲਵਾਰ,ਡਾ. ਜਸਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸ਼ਾਮਿਲ ਹੋ ਰਹੇ ਹਨ। ਕੀ ਪੰਜਾਬ ਇੱਕ ਨਵੇਂ ਬਦਲਾਅ ਵੱਲ ਵਧ ਰਿਹਾ ਤੇ ਪੰਜਾਬ ਦੇ ਲੋਕਾਂ ਦਾ ਪੂਰਾ ਭਰੋਸਾ ਅਰਵਿੰਦ ਕੇਜਰੀਵਾਲ ਜੀ ਤੇ ਹੈ ਕਿਉਂਕਿ ਦਿੱਲੀ ਵਿੱਚ ਵੀ ਉਨ੍ਹਾਂ ਨੇ ਜੋ ਕਿਹਾ ਉਹ ਕਰਕੇ ਦਿਖਾਇਆ,ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ। ਓਹਨਾਂ ਦਾਵਾ ਕੀਤਾ ਕਿ 2022 ਵਿੱਚ ਆਪ’ਦੀ ਸਰਕਾਰ ਆਉਣ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ ਅਤੇ ਆਕਸਫੋਰਡ ਯੂਨੀਵਰਸਿਟੀ ਵਾਂਗੂ ਪੜ੍ਹਾਇਆ ਜਾਵੇਗਾ ਅਤੇ ਨੌਕਰੀ ਵੀ ਦਿੱਤੀ ਜਾਵੇਗੀ। ਇਸ ਮੌਕੇ ਰਾਜਿੰਦਰ ਪਲਾਹ ਵੀ ਉਚੇਚੇ ਤੌਰ ਤੇ ਮੌਜੂਦ ਸਨ।

Bulandh-Awaaz

Website: