More

    ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਰੋਟੇਰੀਅਨ ਪ੍ਰਦੀਪ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੈਹਣੀਆਂ ਕੁਹਾਰਾ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਕਾਪੀਆਂ ਅਤੇ ਹੋਰ ਸਟੇਸ਼ਨਰੀ ਵਸਤਾਂ 

    ਅੰਮ੍ਰਿਤਸਰ 3 ਜੂਨ (ਰਾਜੇਸ਼ ਡੈਨੀ) – ਅੱਜ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਸਕੱਤਰ ਅਮਨ ਸ਼ਰਮਾ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੈਹਣੀਆਂ ਕੁਹਾਰਾਂ ਨੂੰ ਰੋਟੇਰਿਅਨ ਪ੍ਰਦੀਪ ਸ਼ਰਮਾ ਨੇ ਵਿਦਿਆਰਥੀਆਂ ਦੀ ਲੋੜ ਨੂੰ ਵੇਖਦਿਆਂ ਹੋਇਆ ਵਿਦਿਆਰਥੀਆਂ ਨੂੰ 350 ਕਾਪੀਆਂ ਅਤੇ ਹੋਰ ਸਟੇਸ਼ਨਰੀ ਵਸਤਾਂ ਦਿੱਤੀਆਂ |ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਲਗਾਤਾਰ ਸਰਕਾਰੀ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਜਰੂਰਤ ਦੀਆਂ ਚੀਜ਼ਾਂ ਵੰਡੀਆਂ ਜਾਂਦੀਆਂ ਹਨ, ਜਿਸਦੇ ਤਹਿਤ ਅੱਜ ਮੈਹਣੀਆਂ ਕੁਹਾਰਾਂ ਸਕੂਲ ਵਿੱਚ ਵਿਦਿਆਰਥੀਆਂ ਦੀ ਮਦਦ ਕੀਤੀ ਗਈ।ਸਕੂਲ ਮੁੱਖੀ ਰਾਜਵਿੰਦਰ ਕੌਰ ਅਤੇ ਸਾਰੇ ਸਟਾਫ ਮੈਂਬਰਾਂ ਵਲੋਂ ਉਹਨਾਂ ਦਾ ਸਵਾਗਤ ਕੀਤਾ ।ਰਸਮੀ ਸਮਾਗਮ ਦੌਰਾਨ ਸਕੂਲ ਮੁੱਖੀ ਰਾਜਵਿੰਦਰ ਕੌਰ ਨੇ ਕਿਹਾ ਕਿ ਸਮਾਜ ਨੂੰ ਅਜਿਹੇ ਉੱਦਮੀਆਂ ਅਤੇ ਕਲੱਬਾਂ ਦੀ ਬਹੁਤ ਲੋੜ ਹੈ ਜੋ ਹੋਣਹਾਰ ਲੋੜਵੰਦ ਬੱਚਿਆਂ ਦੀ ਮਦਦ ਅਤੇ ਹੋਂਸਲਾ ਅਫਜਾਈ ਲਈ ਅੱਗੇ ਆਉਂਦੇ ਹਨ।ਸਾਨੂੰ ਵੀ ਉਹਨਾਂ ਨਾਲ ਮਿਲ ਜੁਲ ਕੇ ਕੰਮ ਕਰਨਾ ਚਾਹੀਦਾ ਹੈ। ਰੋਟੇਰੀਅਨ ਪ੍ਰਦੀਪ ਸ਼ਰਮਾ , ਅਸ਼ਵਨੀ ਅਵਸਥੀ, ਅਮਨ ਸ਼ਰਮਾ, ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਮਾਜ ਅਤੇ ਦੇਸ਼ ਦੀ ਨੀਂਹ ਹੋ, ਪੜ੍ਹ ਲਿਖ ਕੇ, ਮਿਹਨਤ ਕਰਕੇ ਕਾਬਲ ਬਣਕੇ ਤੁਸੀਂ ਹੀ ਦੇਸ ਵਾਗਡੋਰ ਸੰਭਾਲਣੀ ਹੈ।ਉਹਨਾਂ ਬੱਚਿਆਂ ਨੂੰ ਤਨ ਮਨ ਨਾਲ ਪੜ੍ਹਾਈ ਕਰਨ ਦਾ ਅਤੇ ਮਾਤਾ ਪਿਤਾ ਤੇ ਸੰਸਥਾ ਦਾ ਨਾਂ ਉੱਚਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸੁਖਵਿੰਦਰਪਾਲ, ਪ੍ਰਮੋਦ ਕਪੂਰ,ਸਿੰਘ,ਮੋਹਨਜੀਤ ਸਿੰਘ,ਜਗਰੂਪ ਕੌਰ ਅਤੇ ਸਮੂਹ ਸਟਾਫ ਮੇਂਬਰ ਹਾਜ਼ਰ ਸੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img