More

    ਲੁਧਿਆਣਾ: ਘਰ ‘ਚ ਵੜ ਕੇ ਜ਼ਿਮੀਂਦਾਰ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

    ਲੁਧਿਆਣਾ, 5 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਲੁਧਿਆਣਾ ਦੇ ਪਿੰਡ ਬਾਰਦੇ ਵਿਚ ਘਰ ਵਿਚ ਵੜ ਕੇ ਜ਼ਿਮੀਂਦਾਰ ਨੂੰ ਦੋ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ। ਜ਼ਖਮੀ ਨੂੰ ਹਸਪਤਾਲ ਲਿਜਾਂਦਾ ਗਿਆ। ਹਾਲਤ ਗੰਭੀਰ ਦੇਖਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਇਹ ਵੀ ਖਬਰ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀ ਵੀ ਮਿਲ ਚੁੱਕੀ ਸੀ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਉਹ ਪਸ਼ੂਆਂ ਨੂੰ ਚਾਰਾ ਪਾ ਰਿਹਾ ਸੀ। ਇਸ ਦੌਰਾਨ ਦੋ ਵਿਅਕਤੀ ਘਰ ਵਿਚ ਵੜੇ ਤੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾਉਣ ਲੱਗੇ। ਪਰਿਵਾਰ ਦੇ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਪਰਮਜੀਤ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਲਿਜਾਂਦਾ ਗਿਆ। ਘਟਨਾ ਵਾਲੀ ਥਾਂ ‘ਤੇ ਦਿਹਾਤੀ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚੇ। ਇਲਾਕੇ ਵਿਚ ਲੱਗੇ ਸੀਸੀਟੀਵੀ ਫੁਟੇਜ ਨੂੰ ਪੁਲਿਸ ਖੰਗਾਲ ਰਹੀ ਹੈ ਤਾਂਕਿ ਦੋਸ਼ੀਆਂ ਦੀ ਪਛਾਣ ਹੋ ਸਕੇ। ਮਰਨ ਵਾਲੇ ਦਾ ਕੋਈ ਜ਼ਮੀਨੀ ਵਿਵਾਦ ਵੀ ਦੱਸਿਆ ਜਾ ਰਿਹਾ ਹੈ। ਮੁਲਜ਼ਮ ਸਫੈਦ ਰੰਗ ਦੀ ਆਈ-20 ਕਾਰ ਵਿਚ ਸਵਾਰ ਹੋ ਕੇ ਆਏ ਸਨ। ਗੱਡੀ ਦਾ ਨੰਬਰ ਦਿੱਲੀ ਦਾ ਸੀ। ਪੁਲਿਸ ਮੁਲਜ਼ਮ ਤੇ ਗੱਡੀ ਦੀ ਭਾਲ ਕਰਨ ਵਿਚ ਲੱਗ ਗਈ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img