More

    ਲੁਧਿਆਣਾ ‘ਚ ਇਕ ਵਿਆਹੁਤਾ ਨੇ ਦੋ ਬੇਟੀਆਂ ਸਮੇਤ ਨਹਿਰ ‘ਚ ਮਾਰੀ ਛਾਲ, ਲੋਕਾਂ ਨੇ ਬਚਾਈ ਬੱਚੀ ਤੇ ਔਰਤ, 6 ਸਾਲਾ ਮਾਸੂਮ ਲਾਪਤਾ

    ਲੁਧਿਆਣਾ, 27 ਮਈ (ਬੁਲੰਦ ਅਵਾਜ਼ ਬਿਊਰੋ) – ਪੰਜਾਬ ਦੇ ਲੁਧਿਆਣਾ ‘ਚ ਇਕ ਵਿਆਹੁਤਾ ਨੇ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿਤੀ। ਔਰਤ ਨੂੰ ਨਹਿਰ ਵਿਚ ਛਾਲ ਮਾਰਦੀ ਦੇਖ ਕੇ ਆਸਪਾਸ ਮੌਜੂਦ ਲੋਕਾਂ ਨੇ ਰੌਲਾ ਪਾਇਆ। ਗੋਤਾਖੋਰਾਂ ਦੀ ਮਦਦ ਨਾਲ ਔਰਤ ਅਤੇ ਉਸ ਦੀ ਦੋ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ ਗਿਆ। ਜਦਕਿ ਦੂਜੀ 6 ਸਾਲਾ ਬੱਚੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੀ ਦੇ ਨਹਿਰ ਵਿਚ ਵਹਿ ਜਾਣ ਦਾ ਖ਼ਦਸ਼ਾ ਹੈ। ਔਰਤ ਅਤੇ ਉਸ ਦੀ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਦੇਰ ਸ਼ਾਮ ਤੱਕ ਔਰਤ ਨੇ ਹਸਪਤਾਲ ਦੇ ਡਾਕਟਰ ਨੂੰ ਘਟਨਾ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਦਿਤੀ ਸੀ।

    ਇਸ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਔਰਤ ਨੇ ਦਸਿਆ ਕਿ ਉਸ ਦਾ ਨਾਂ ਕੁਲਦੀਪ ਕੌਰ ਹੈ। ਉਹ ਸਾਹਨੇਵਾਲ ਦੇ ਇਲਾਕੇ ਵਿਚ ਰਹਿੰਦੀ ਹੈ। ਸ਼ੁੱਕਰਵਾਰ ਨੂੰ ਉਸ ਦਾ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਬੇਟੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿਤੀ। ਹਸਪਤਾਲ ਵਿਚ ਦਾਖ਼ਲ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਮਰਾਲਾ ਦੇ ਐਸਐਚਓ ਭਿੰਦਰ ਸਿੰਘ ਨੇ ਦਸਿਆ ਕਿ ਲਾਪਤਾ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਇਹ ਕਦਮ ਚੁਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img