More

    ਵਿਸਥਾਰ ਅਫਸਰ ਪ੍ਰਭਦੀਪ ਗਿੱਲ ਵੱਲੋਂ ਖੇਤਾਂ ਵਿਚ ਫਸਲਾਂ ਦੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਦੀ ਅਪੀਲ

    ਚੇਤਨਪੁਰਾ/ ਅੰਮਿ੍ਤਸਰ, 26 ਜੁਲਾਈ (ਬੁਲੰਦ ਅਵਾਜ਼ ਬਿਊਰੋ) – ਖੇਤੀਬਾੜੀ ਵਿਸਥਾਰ ਅਫਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਜੀ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ ਗੁਰਵਿੰਦਰ ਸਿੰਘ ਖ਼ਾਲਸਾ ਦੇ ਹੁਕਮਾਂ ਤਹਿਤ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ ਜਤਿੰਦਰ ਸਿੰਘ ਗਿੱਲ ਤੇ ਏ ਓ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਜਿ਼ਲ੍ਹੇ ਦੇ ਬਲਾਕ ਦੇ ਆਪਣੇ ਸਰਕਲ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਦੀ ਨਾੜ ਜਾਂ ਹੋਰ ਰਹਿੰਦ ਖੁਹੰਦ ਨੂੰ ਸਾੜਨ ਨਾ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਦੇਣ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ। ਉਪਰੋਕਤ ਨੇ ਕਿਹਾ ਹੈ ਕਿ ਖੇਤੀ ਰਹਿੰਦ ਖੁਹੰਦ ਸਾੜਨ ਨਾਲ ਜਿੱਥੇ ਸਾਡੀ ਜਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਉਥੇ ਹੀ ਇਸ ਨਾਲ ਵਾਤਾਵਰਨ ਵੀ ਪ੍ਰਦੁਸਿ਼ਤ ਹੁੰਦਾ ਹੈ ਅਤੇ ਕਈ ਵਾਰ ਇਸਦਾ ਧੂੰਆ ਅਤੇ ਅੱਗ ਹਾਦਸਿਆਂ ਦੀ ਕਾਰਨ ਵੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕੁਦਰਤ ਦਾ ਸੱਚਾ ਦੋਸਤ ਹੈ ਅਤੇ ਪੂਰੀਆਂ ਦੁਨੀਆਂ ਦਾ ਪੇਟ ਭਰਨ ਵਾਲਾ ਕਿਸਾਨ ਪ੍ਰਦੁਸ਼ਨ ਪੈਦਾ ਕਰਨ ਵਾਲਾ ਨਹੀਂ ਅਖਵਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪੁਰੇ ਸਮਾਜ ਲਈ ਸਤਿਕਾਰਤ ਹੈ ਅਤੇ ਪੂਰੇ ਸਮਾਜ ਵੱਲੋਂ ਉਸਨੂੰ ਪਰਾਲੀ ਨਾ ਸਾੜਨ ਦੀ ਅਪੀਲ ਹੈ।

    ਇਸ ਮੌਕੇ ਉਹਨਾਂ ਨਾਲ ਸੰਦੀਪ ਕੁਮਾਰ ਸਬ ਇੰਸਪੈਕਟਰ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਸਨ।ਉਨ੍ਹਾਂ ਨੇ ਕਿਹਾ ਕਿ ਪ੍ਰਦੁਸ਼ਨ ਨਾਲ ਵਾਤਾਵਰਨ ਵਿਚ ਆ ਰਹੇ ਬਦਲਾਵਾਂ ਦੇ ਅਸਰ ਸਭ ਤੋਂ ਵੱਧ ਸਾਡੀ ਖੇਤੀ ਤੇ ਹੀ ਹੁੰਦੇ ਹਨ ਅਤੇ ਅਸੀਂ ਵੇਖਿਆ ਹੈ ਕਿ ਪਿੱਛਲੇ ਦਿਨੀ ਬੇਰੁੱਤੀਆਂ ਬਰਸਾਤਾਂ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਧ ਨੁਕਸਾਨ ਕੀਤਾ ਸੀ। ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫਰਜਾਂ ਨੂੰ ਪਹਿਚਾਣਦਿਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ। ਵਿਸਥਾਰ.ਅਫ਼ਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾਂਭ ਕੇ ਰੱਖਣ ਕਿਉਂਕਿ ਦੀ ਇਸ ਵੇਲੇ ਚੰਗੀ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾਂਭਣ ਤੋਂ ਬਾਅਦ ਕੁਝ ਕਿਸਾਨ ਪਿੱਛੇ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾ ਦਿੰਦੇ ਹਨ ਜ਼ੋ ਕਿ ਕਿਸੇ ਵੀ ਤਰਾਂ ਨਾਲ ਜਾਇਜ ਨਹੀਂ ਹੈ ਸਗੋਂ ਇਸ ਰਹਿੰਦ ਖੁਹੰਦ ਨੂੰ ਖੇਤ ਵਿਚ ਹੀ ਵਾਹ ਦੇਣਾ ਚਾਹੀਦਾ ਹੈ ਜਿਸ ਨਾਲ ਜਮੀਨ ਵਿਚ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਖੇਤਾਂ ਵਿਚ ਲੱਗੇ ਰੁੱਖ ਵੀ ਮੱਚ ਜਾਂਦੇ ਹਨ ਅਤੇ ਪੰਛੀਆਂ ਲਈ ਵੀ ਇਹ ਅੱਗ ਘਾਤਕ ਸਿੱਧ ਹੁੰਦੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img