
25 ਜੂਨ- ਚੀਨ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਜਵਾਨ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੀਲ ਪਹੁੰਚ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮੁਲਾਕਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਪਰਿਵਾਰਿਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਦੇਸ਼ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦ ਮਨਦੀਪ ਸਿੰਘ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ‘ਤੇ ਅੱਜ ਪੰਜਾਬ ਸਮੇਤ ਦੇਸ਼ਾਂ-ਵਿਦੇਸ਼ਾਂ ‘ਚ ਵੱਸ ਰਹੇ ਪੰਜਾਬੀ ਮਾਣ ਮਹਿਸੂਸ ਕਰ ਰਹੇ ਹਨ ਹਨ। ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਿਕਾਸ ਸ਼ਰਮਾ ਵਿਕੀ, ਸੀਨੀ. ਕਾਂਗਰਸੀ ਆਗੂ ਹਰਪ੍ਰੀਤ ਸਿੰਘ ਘੁੰਮਣ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
You must be logged in to post a comment