More

    ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ

    ਸਕੂਲ ਪੱਧਰੀ ਮੁਕਾਬਲਿਆਂ ਵਿੱਚ ਵਿਦਿਆਰਥਣ ਤਨੂੰ ਨੇ ਕੀਤਾ ਪਹਿਲਾ ਸਥਾਨ ਹਾਸਲ

    ਅੰਮ੍ਰਿਤਸਰ, 24 ਜੁਲਾਈ (ਗਗਨ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀੀ ਸਕੂਲਾਂ ਵਿੱਚ ਸਕੂਲ ਪੱਧਰੀ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ।
    ਇਸ ਸੰਦਰਭ ਵਿੱਚ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਨੇ ਦੱਸਿਆ ਕਿ ਸਕੂਲ ਪੱਧਰ ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਵਿਦਿਆਰਥੀਆਂ ਵਲੋਂ ਗੁਰੂ ਸਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੰਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੰੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਉਨ੍ਹਾਂ ਦੇ ਫਲਸਫੇ, ਬਾਣੀ, ਉਨ੍ਹਾਂ ਵਲੋਂ ਧਾਰਮਿਕ ਬੰਧਨਾਂ ਤੋਂ ਉਪਰ ਉਠਦਿਆਂ ਦਿਤੀ ਗਈ ਸ਼ਹਾਦਤ ਅਤੇ ਇਤਿਹਾਸ ਬਾਰੇ ਗਿਆਨ ਪ੍ਰਦਾਨ ਕਰਨਾ ਹੈ।

    ਉੱਪ ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਇੰਨਾਂ ਮੁਕਾਬਲਿਆਂ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ਼੍ਰੀਮਤੀ ਪਲਵਿੰਦਰ ਕੌਰ ਗਾਈਡ ਅਧਿਆਪਕ ਦੀ ਅਗਵਾਈ ਹੇਠ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥਣਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਲੋਗਨ ਮੁਕਾਬਲੇ ਦੌਰਾਨ ਮਿਡਲ ਵਰਗ ਵਿਚੋਂ ਤਨੂੰ ਨੇ ਪੁਹਿਲਾ ਜਦਕਿ ਲਵਜੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਸੈਕੰਡਰੀ ਵਰਗ ਵਿਚੋਂ ਅਨਮੋਲਦੀਪ ਕੌਰ ਨੇ ਪਹਿਲਾ ਅਤੇ ਵਿਦਿਆਰਥਣ ਪਲਕ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ, ਪਰਮਿੰਦਰ ਸਿੰਘ ਸਰਪੰਚ, ਦਵਿੰਦਰ ਮੰਗੋਤਰਾ, ਮੈਡਮ ਆਦਰਸ਼ ਸ਼ਰਮਾ ਵਲੋਂ ਵਧਾਈ ਦਿੰਦਿਆਂ ਉਨਾਂ੍ਹ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img