More

    ਸਕੌਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ ਸਰਕਾਰ – ਅਸ਼ੋਕ ਤਲਵਾਰ

    ਅੰਮ੍ਰਿਤਸਰ, 15 ਜੂਨ (ਰਛਪਾਲ ਸਿੰਘ) – ਆਮ ਆਦਮੀ ਪਾਰਟੀ ਹਲਕਾ ਅਟਾਰੀ ਦੀ ਟੀਮ ਵਲੋਂ ਪੰਜਾਬ ਸਕੱਤਰ ਅਸ਼ੋਕ ਤਲਵਾਰ,ਦਿਹਾਤੀ ਪ੍ਰਧਾਨ ਹਰਵੰਤ ਸਿੰਘ ਓਮਰਾਨਗਲ,ਦਿਹਾਤੀ ਉਪ ਪ੍ਰਧਾਨ ਸੀਮਾ ਸੋਢੀ ਹਲਕਾ ਅਟਾਰੀ ਦੇ ਸੀਨੀਅਰ ਆਗੂ ਅਤੇ ਐ.ਸੀ ਵਿੰਗ ਸੂਬਾ ਉਪ ਪ੍ਰਧਾਨ ਜਸਵਿੰਦਰ ਸਿੰਘ ਰਮਦਾਸ ਜੀ ਅਤੇ ਅੰਮ੍ਰਿਤਸਰ ਜਿਲ੍ਹੇ ਦੀ ਸਮੂਚੀ ਲੀਡਰਸ਼ਿਪ ਦੀ ਅਗਵਾਈ ਹੇਠ ਇਕ ਵਿਸ਼ਾਲ ਇਕੱਠ ਦੇ ਨਾਲ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰੋੜਾ ਰੁਪਏ ਦੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੇ ਫੰਡ ਵਿੱਚ ਘਪਲਾ ਕਰਨ ਦੇ ਵਿਰੋਧ ਵਿੱਚ ਅਟਾਰੀ ਬਾਜ਼ਾਰ ਵਿੱਚੋ ਰੋਸ ਮਾਰਚ ਕੱਢਿਆ ਗਿਆ l ਇਸ ਮੌਕੇ ਅਸ਼ੋਕ ਤਲਵਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ। ਕਾਂਗਰਸ ਸਰਕਾਰ ਦੇ ਸਿੱਯਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ।ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕੌਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕੌਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।

    ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕੌਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ । ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ।ਇਸ ਮੌਕੇ ਜਿਲ੍ਹਾ ਦਫ਼ਤਰ ਇੰਚਾਰਜ, ਸੋਹਣ ਸਿੰਘ ਨਾਗੀ, ਕਮੇਡੀਅਨ ਘੁਲੇ ਸ਼ਾਹ ਯੂਥ ਆਗੂ ਕਿਰਪਾਲ ਸਿੰਘ ਅਮਨਦੀਪ ਕੁਮਾਰ ਸੋਨੂੰ ਅਵਸਥੀ ਗੁਰਪ੍ਰੀਤ ਸਿੰਘ ਕੁਲਵੰਤ ਸਿੰਘ ਕੋਕਾ ਕੋਲਾ ਵਾਲੇ ਪ੍ਰੀਤ ਸੰਘਣਾ ਗੁਰਲਾਲ ਸਿੰਘ ਕਸ਼ਮੀਰ ਸਿੰਘ ਅਜੀਤ ਸਿੰਘ ਸਰਪੰਚ ਰਜਿੰਦਰ ਸਿੰਘ ਧਨੋਏ ਬਲਵਿੰਦਰ ਸਿੰਘ ਨੰਗਲੀ,ਅਮਰੀਕ ਸਿੰਘ ਦਿਲਬਾਗ ਸਿੰਘ ਆਦਿ ਨੇ ਵੀ ਸੰਬੋਧਿਤ ਕੀਤਾ,ਇਸ ਮੌਕੇ ਵੱਡੀ ਗਿਣਤੀ ਵਿਚ ਆਹੁਦੇਦਾਰ ਤੇ ਵਲੰਟੀਅਰ ਸਾਥੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img