More

    ਸਬ ਸੈਂਟਰ ਮੋਹਨਪੁਰਾ ਵਿਖੇ ਡੇਂਗੂ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ

    ਸਰਹਾਲੀ ਕਲਾਂ 21 ਜੂਨ (ਗੁਰਪ੍ਰੀਤ ਸਿੰਘ ਕੱਦ ਗਿੱਲ) – ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ: ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਜੂਨ ਮਹੀਨੇ ਨੂੰ ਮਲੇਰੀਏ ਵਿਰੋਧੀ ਮਨਾਉਂਦਿਆਂ ਸਬ ਸੈਂਟਰ ਮੋਹਨਪੁਰਾ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮਨਜੀਤ ਸਿੰਘ ਗਿੱਲ ਹੈਲਥ ਇੰਸਪੈਕਟਰ,ਵਿਕਾਸ ਤੇਜਪਾਲ ਹੈਲਥ ਵਰਕਰ ਨੇ ਸਿ਼ਰਕਤ ਕੀਤੀ।ਇਸ ਸਮੇਂ ਸੰਬੋਧਨ ਕਰਦਿਆਂ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਮਲੇਰੀਆ ਬੁਖਾਰ ਹੁੰਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ।ਇਸ ਲਈ ਸਾਨੂੰ ਆਪਣੇ ਆਲੇ ਦੁਆਲੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ।ਇਸ ਸਮੇਂ ਵਿਕਾਸ ਤੇਜਪਾਲ ਨੇ ਦੱਸਿਆ ਕਿ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਮੱਛਰਾਂ ਦੇ ਨਾਲ ਨਾਲ ਉਹਨਾਂ ਦਾ ਮਾਦਾ ਵੀ ਖਾ ਜਾਂਦੀਆਂ ਹਨ ਜਿਸ ਨਾਲ ਮੱਛਰਾਂ ਦੀ ਪੈਦਾਇਸ਼ ਰੁਕ ਜਾਂਦੀ ਹੈ।ਇਸ ਸਮੇਂ ਉਹਨਾਂ ਕਿਹਾ ਕਿ ਸਾਨੂੰ ਮੱਛਰਦਾਨੀਆਂ,ਜਾਲੀਦਾਰ ਦਰਵਾਜੇ,ਖਿੜਕੀਆਂ,ਮੱਛਰ ਭਜਾਉਣ ਵਾਲੀਆਂ ਕਰੀਮਾਂ,ਤੇਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਰਾਤ ਸੌਣ ਸਮੇਂ ਪੂਰਾ ਤਨ ਢੱਕਣ ਵਾਲੇ ਕਪੜੇ ਪਹਿਨਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ,ਖਾਂਸੀ,ਸਿਰ ਦਰਦ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਤੋਂ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img