More

    ਸਰਕਾਰਾਂ ਵੱਲੋਂ ਸਿੱਖ ਕੌਮ ਤੇ ਲੰਮੇਂ ਸਮੇਂ ਤੋਂ ਕੀਤੇ ਜਾ ਰਹੇ ਜੁਲਮਾਂ ਦੇ ਹਿਸਾਬ ਕਰਨ ਦਾ ਸਮਾਂ : ਈਮਾਨ ਸਿੰਘ ਮਾਨ

    ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਿੱਖ ਜਥੇਬੰਦੀਆ ਵੱਲੋਂ ਸ੍ਰ ਈਮਾਨ ਸਿੰਘ ਮਾਨ ਦੀ ਹਮਾਇਤ ਦਾ ਐਲਾਨ

    ਅੰਮ੍ਰਿਤਸਰ, 27 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਅੱਜ ਨਿਊ ਅੰਮ੍ਰਿਤਸਰ ਦੀ ਡਾਕਟਰ ਐਵੀਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਸ੍ਰ ਈਮਾਨ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜੱਥਾ ਸਿਰਲੱਥ ਖ਼ਾਲਸਾ ਅਤੇ ਵਾਰਿਸ ਪੰਜਾਬ ਦੇ ਆਗੂਆਂ ਦੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਹਿਮ ਮੀਟਿੰਗ ਹੋਈ। ਇਸ ਮੌਕੇ ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਜੀ ਦਮਦਮੀ ਟਕਸਾਲ, ਜੱਥਾ ਸਿਰਲੱਥ ਖਾਲਸਾ ਦੇ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਜੀ ਸੁਲਤਾਨਵਿੰਡ (ਸਪੁੱਤਰ ਸ਼ਹੀਦ ਬਾਬਾ ਪਿਆਰਾ ਸਿੰਘ ਜੀ), ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਅਕਾਲੀ ਦਲ ਅੰਮ੍ਰਿਤਸਰ ਸ੍ਰ ਉਪਕਾਰ ਸਿੰਘ ਸੰਧੂ, ਸ੍ਰ ਅਮਰੀਕ ਸਿੰਘ ਨੰਗਲ ਜਥੇਬੰਦਕ ਸਕੱਤਰ ਮਾਝਾ ਜੋਨ ਅਕਾਲੀ ਦਲ ਅੰਮ੍ਰਿਤਸਰ, ਸ੍ਰ ਬਲਵਿੰਦਰ ਸਿੰਘ ਕਾਲਾ, ਸ੍ਰ ਸ਼ਮਸ਼ੇਰ ਸਿੰਘ ਪੱਧਰੀ ਜਿਲ੍ਹਾ ਪ੍ਰੈਸ ਸਕੱਤਰ, ਸ੍ਰ ਰਵੀਸ਼ੇਰ ਸਿੰਘ ਯੂਥ ਆਗੂ, ਸ੍ਰ ਸਿਮਰਨਜੀਤ ਸਿੰਘ,ਸ੍ਰ ਹਰਸਿਮਰਨਜੀਤ ਸਿੰਘ ਵਾਰਡ ਨੰਬਰ 43 ਅਤੇ ਸ੍ਰ ਜਸਕਰਨ ਸਿੰਘ ਨੰਗਲ ਸਮੇਤ ਪਾਰਟੀ ਦੀ ਪ੍ਰਮੁੱਖ ਲੀਡਰਸ਼ਿਪ ਹਾਜ਼ਰ ਸੀ। ਇਸ ਮੀਟਿੰਗ ਵਿੱਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁੱਖੀ ਭਾਈ ਰਣਜੀਤ ਸਿੰਘ ਜੀ ਦਮਦਮੀ ਟਕਸਾਲ, ਜੱਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਜੀ ਅਤੇ ਭਾਈ ਭੁਪਿੰਦਰ ਸਿੰਘ ਜੀ ਛੇ ਜੂਨ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸ੍ਰ ਈਮਾਨ ਸਿੰਘ ਜੀ ਮਾਨ ਨੂੰ ਸਿਰਪਾਓ ਤੇ ਦੁਸ਼ਾਲੇ ਪਾਕੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਡੱਟ ਕੇ ਸਮਰਥਨ ਕਰਨ ਅਹਿਦ ਲਿਆ। ਮੀਟਿੰਗ ਵਿੱਚ ਡੂੰਘੀਆਂ ਵਿਚਾਰਾਂ ਤੋਂ ਬਾਅਦ ਸ. ਈਮਾਨ ਸਿੰਘ ਮਾਨ ਨੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ (ਸਪੁੱਤਰ ਸ਼ਹੀਦ ਬਾਬਾ ਪਿਆਰਾ ਸਿੰਘ ਜੀ), ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਭਾਈ ਹਰਮਨਦੀਪ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਪੂਰਨ ਹਮਾਇਤ ਕਰਨ ਦਾ ਧੰਨਵਾਦ ਕੀਤਾ ਅਤੇ ਬੋਲਦਿਆਂ ਹੋਇਆਂ ਕਿਹਾ ਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ, ਸਿੱਖ ਨੌਜਵਾਨੀ ਦੇ ਝੂਠੇ ਪੁਲਿਸ ਮੁਕਾਬਲੇ ਬਣਾਏ। ਬਾਦਲਾਂ ਨੇ ਵੀ ਹਮੇਸ਼ਾ ਪੰਥ ਤੇ ਪੰਜਾਬ ਨਾਲ ਗ਼ੱਦਾਰੀ ਕੀਤੀ, ਇਹਨਾਂ ਦੇ ਰਾਜ ‘ਚ ਬਰਗਾੜੀ ਤੇ ਬਹਿਬਲ ਕਾਂਡ ਵਾਪਰੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਸਿੰਘਾਂ ਦੀਆਂ ਸ਼ਹੀਦੀਆਂ ਹੋਈਆਂ, ਸਿਰਸੇ ਵਾਲੇ ਨਾਲ ਯਾਰੀ ਨਿਭਾਈ। ਭਾਜਪਾ ਨੇ ਹਮੇਸ਼ਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ, ਸਿੱਖੀ ਦਾ ਹਿੰਦੂਕਰਨ ਕਰਨ ‘ਚ ਕੋਈ ਕਸਰ ਬਾਕੀ ਨਾ ਛੱਡੀ ਤੇ ਅੱਜ ਵੀ ਵਿਦੇਸ਼ਾਂ ਵਿੱਚ ਭਾਈ ਪਰਮਜੀਤ ਸਿੰਘ ਪੰਜਵੜ, ਭਾਈ ਹਰਦੀਪ ਸਿੰਘ ਨਿੱਝਰ, ਭਾਈ ਅਵਤਾਰ ਸਿੰਘ ਖੰਡਾ, ਭਾਈ ਸੰਦੀਪ ਸਿੰਘ ਦੀਪ ਸਿੱਧੂ ਦਾ ਕਤਲ ਕਰਵਾ ਚੁੱਕੀ ਹੈ। ਆਮ ਆਦਮੀ ਪਾਰਟੀ ਸਿਰਫਿਰਿਆਂ ਦੀ ਪਾਰਟੀ ਹੈ ਜੋ ਦਿੱਲੀ ਤੋਂ ਚੱਲਦੀ ਹੈ, ਇਹਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਤੇ ਐਨ.ਐਸ.ਏ. ਲਗਾ ਕੇ ਜੁਲਮੀ ਵਤੀਰਾ ਕੀਤਾ ਹੈ। ਸ੍ਰ ਮਾਨ ਨੇ ਕਿਹਾ ਨੇ ਕਿਹਾ ਕਿ ਹੁਣ ਵੇਲਾ ਹੈ ਇਹਨਾਂ ਸਰਕਾਰਾਂ ਵੱਲੋਂ ਸਿੱਖਾਂ ਨਾਲ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਜੁਲਮਾਂ ਦੇ ਹਿਸਾਬ ਕਰਨ ਦਾ। ਉਹਨਾਂ ਕਿਹਾ ਕਿ ਲੋਕ ਹੁਣ ਸਰਬੱਤ ਦੇ ਭਲੇ ਲਈ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਕੌਮੀ ਯੋਧੇ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨ ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹੱਕ ਵਿੱਚ ਖੁੱਲਕੇ ਨਿਤਰਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img