More

    ਸਰਕਾਰੀ ਕੰਨਿਆ ਸਕੂਲ ਪੁਤਲੀਘਰ ਦੀ ਅਮਨਦੀਪ ਕੌਰ ਨੇ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਗੋਲਡ ਮੈਡਲ

    ਅੰਮ੍ਰਿਤਸਰ, 4 ਦਸੰਬਰ (ਰਾਜੇਸ਼ ਡੈਨੀ) – ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਆਨੰਦਪੁਰ ਸਾਹਿਬ ਵਿਖੇ ਹੋਈਆਂ ਪੰਜ ਦਿਨਾਂ 66ਵੀਂ ਬਾਕਸਿੰਗ ਸਕੂਲ ਗੇਮਸ ਅੰਡਰ 19 ਵਿਚ ਸਰਕਾਰੀ ਕੰਨਿਆ ਸਕੂਲ ਪੁਤਲੀਘਰ ਦੀ ਬਾਕਸਿੰਗ ਖਿਡਾਰਨ ਅਮਨਦੀਪ ਕੌਰ ਨੇ ਹਿੱਸਾ ਲੈਂਦੇ ਹੋਏ ਗੋਲਡ ਮੈਡਲ ਹਾਸਲ ਕੀਤਾ ਹੈ। ਜੇਤੂ ਬਾਕਸਿੰਗ ਖਿਡਾਰਨ ਅਮਨਦੀਪ ਕੌਰ ਦਾ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਡਾ. ਗੁਲਸ਼ਨ ਕੌਰ ਨੇ ਦੱਸਿਆ ਕਿ ਬਾਕਸਿੰਗ ਖਿਡਾਰਨ ਅਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਆਨੰਦਪੁਰ ਸਾਹਿਬ ਵੱਲੋਂ ਕਰਵਾਈਆਂ ਬਾਕਸਿੰਗ ਗੇਮਸ ਬਹੁਤ ਹੀ ਸਲਾਘਾਯੋਗ ਕਦਮ ਹੈ, ਇਸਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਬਾਕਸਿੰਗ ਕੋਚ ਬਲਕਾਰ ਸਿੰਘ ਦੀ ਦੇਖਰੇਖ ਹੇਠ ਸਕੂਲ ਦੇ ਬੱਚੇ ਚੰਗੀ ਮੁਹਾਰਤ ਹਾਸਲ ਕਰ ਰਹੇ ਹਨ ਤੇ ਕੋਚ ਬਲਕਾਰ ਸਿੰਘ ਦੀ ਦੇਖਰੇਖ ਹੇਠ ਵਧੀਆ ਪ੍ਰਦਰਸ਼ਨ ਕਰਦੇ ਹੋਏ ਗੋਲਡ ਤੇ ਬਰਾਊਂਜ ਮੈਡਲ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆ ਲਈ ਅਜਿਹੀਆਂ ਖੇਡ ਪ੍ਰਤੀਯੋਗਤਾਵਾਂ ਬਹੁਤ ਹੀ ਲਾਹੇਵੰਦ ਸਿੱਧ ਹੁੰਦੀਆ ਹਨ, ਜਿਸ ਲਈ ਉਨ੍ਹਾਂ ਦਾ ਸਕੂਲ ਹਮੇਸ਼ਾ ਹੀ ਬੱਚਿਆ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ ਤਾਂ ਕਿ ਬੱਚੇ ਨਸ਼ਿਆਂ ਵਰਗੀ ਭੈੜੀ ਅਲਾਹਮਤ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img