ਅੰਮ੍ਰਿਤਸਰ, 25 ਮਈ (ਰਛਪਾਲ ਸਿੰਘ) -ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲ਼ਾਂ ਦੇ ਵਿਦਿਆਰਥੀਆਂ ਦੇ ਭਾਸ਼ਾ ਹੁਨਰ ਨੂੰ ਦਰਸਾਉਣ ਲਈ ਕੀਤੀ ਜਾ ਰਹੀ ਕੋਸਿਸ਼ ਤਹਿਤ ਬਹੁਤ ਸਾਰੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ ਜਿੰਨਾਂ੍ਹ ਵਿੱਚ ‘ਅੱਜ ਦਾ ਸ਼ਬਦ’ ਵਰਕ ਆਫ ਦਾ ਡੇਅ ਦੁਆਰਾ ਵਿਦਿਆਰਥੀਆਂ ਦੀ ਅੰਗਰੇਜੀ ਸ਼ਬਦਾਵਲੀ ਨਮੂ ਵਧਾਉਣ ਅਤੇ ਭਾਸ਼ਾ ਦੇ ਹੁਨਰ ਨੂੰ ਵਿਕਸਿਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ। ਪਿਛਲੇ ਸਮੇਂ ਵਿੱਚ ਵਿਭਗਾ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਅੰਦਰ ਅੰਗਰੇਜੀ ਬੋਲਣ ਦੀ ਝਿਜਕ ਨੂੰ ਦੂਰ ਕਰਨ ਲਈ ਅੰਗਰੇਜੀ ਬੂਸਟਰ ਕਲੱਬਾਂ ਦਾ ਗਠਨ ਕੀਤਾ ਗਿਆ ਸੀ ਜਿਸ ਤਹਿਤ ਸਕੂਲ ਪੱਧਰ ਤੇ ਵੱਖ ਵੱਖ ਗਤੀਵਿਧੀਆਂ ਦੀ ਯੋਜਨਾ ਤਹਿਤ ਵੱਖ ਵੱਖ ਕਾਰਜ ਕਰਵਾਏ ਜਾ ਰਹੇ ਹਨ ਜਿੰਨਾਂ ਵਿਭਾਗ ਦੁਆਰਾ ਨਿਵੇਕਲਾ ਉਪਰਾਲਾ ਕਰਦਿਆਂ ਸ਼ੋਅ ਐਂਡ ਟੈਲ ਦੇ ਨਾਮ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ 20 ਮਈ ਤੋਂ 25 ਮਈ ਤੱਕ ਵਰਚੂਅਲ ਮੁਕਾਬਲੇ ਕਰਵਾਏ ਜ ਰਹੇ ਹਨ।
ਜ਼ਿਲ਼੍ਹਾ ਅੰਮ੍ਰਿਤਸਰ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਲੋਂ ਸ਼ੌਅ ਐਂਡ ਟੈਲ ਤਹਿਤ ਕਰਵਾਏ ਵਰਚੁਅਲ ਮੁਕਾਬਲੇ ਵਿੱਚ ਨਿੱਜੀ ਤੌਰ ਤੇ ਸ਼ਾਮਿਲ ਹੋਣ ਉਪਰੰਤ ਗਲਬਾਤ ਕਰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੇ ਦੱਸਿਆ ਕਿ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਜਾ ਰਹੇ ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਤੇ ਵਿਸਵਾਸ਼ ਨਾਲ ਹਿੱਸਾ ਲਿਆ ਜਾ ਰਿਹਾ ਹੈ ਅਤੇ ਉਹ ਆਪਣੀ ਪਸੰਦ ਦੀਆਂ ਵੱਖ ਵੱਖ ਵਿਸੇਸ਼ਤਾਵਾਂ ਬਾਰੇ ਅੰਗਰੇਜੀ ਵਿੱਚ ਦੱਸਦਿਆਂ ਆਪਣੀਆਂ ਵੀਡੀਓਜ ਬਣਾ ਕੇ ਭੇਜ ਰਹੇ ਹਨ। ਉਨਾਂ ਦੱਸਿਆ ਕਿ ਵਿਦਿਆਰਥੀਆਂ ਅੰਦਰ ਵਿਸਵਾਸ਼ ਨੂੰ ਵਧਾਉਣ ਲਈ ਕਰਵਾਏ ਜਾ ਰਹੇ ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਅੰਦਰ ਜਿਥੇ ਅੰਗਰੇਜੀ ਵਿਸ਼ੇ ਪ੍ਰਤੀ ਬਣੀ ਹੋਈ ਝਿਜਕ ਦੂਰ ਹੋ ਰਹੀ ਹੈ ਉਥੇ ਹੀ ਵਿਦਿਆਰਥੀਆਂ ਦੀ ਪ੍ਰਤਿਭਾ ਵੀ ਸਮਾਜ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਦੱਸਿਆ ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀ ਆਪਣੇ ਅਧਿਆਪਕ ਸਹਿਬਾਨ ਦੀ ਰਹਿਨੁਮਾਈ ਹੇਠ ਸੰਚਾਰ ਹੁਨਰ ਨੂੰ ਬਿਹਤਰ ਬਣਾਉਣ ਲਈ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਯੁੱਗ ਵਿੱਚ ਵਿਦਿਆਰਥੀਆਂ ਦੇ ਸੰਚਾਰ ਹੁਨਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਅਤੇ ਕੈਰੀਅਰ ਵਿੱਚ ਮਦਦਗਾਰ ਹੋਵੇਗਾ ਤੇ ਉਨ੍ਹਾਂ ਦੇ ਆਤਮਵਿਸਵਾਸ਼ ਨੂੰ ਵਧਾਏਗਾ। ਇਸ ਸਮੇਂ ਉਨ੍ਹਾਂ ਨਾਲ ਪ੍ਰਿੰਸੀਪਲ ਅਮਰਜੀਤ ਸਿੰਘ ਸੁਲਤਾਨਵਿੰਡ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਰੁਪਿੰਦਰ ਸਿੰਘ ਰਵੀ, ਰਾਜਵਿੰਦਰ ਸਿੰਘ ਲੁੱਧੜ ਹਾਜਰ ਸਨ।