ਸ੍ਰੀ ਮੁਕਤਸਰ ਸਾਹਿਬ,16 ਸਤੰਬਰ (ਬੁਲੰਦ ਆਵਾਜ਼):- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੰਮ ਬਿਨਾਂ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਜਾਰੀ ਹਨ ।ਇਹ ਲੜੀ ਤਹਿਤ ਪਿੰਡ ਚੱਕ ਕਾਲੇ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਕਲੌਤੇ ਨੋਜਵਾਨ ਕਮਾਉ ਪੁੱਤਰ ਦੀ ਪਿਛਲੇ ਸਮੇਂ ਮੌਤ ਹੋ ਗਈ ਸੀ ਅਤੇ ਇਸ ਦਾ ਬਜ਼ੁਰਗ ਬਾਪ ਨੇਤਰਹੀਣ ਹੈ, ਮਾਂ ਬਜ਼ੁਰਗ ਹੈ ਅਤੇ ਕਈ ਬਿਮਾਰੀਆਂ ਤੋਂ ਪੀੜਤ ਹੈ। ਪਰਿਵਾਰ ਕੋਲ ਕੋਈ ਵੀ ਕਮਾਈ ਦਾ ਸਾਧਨ ਨਹੀਂ ਹੈ ਤਾਂ ਇਨ੍ਹਾਂ ਹਾਲਤਾਂ ਵਿੱਚ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਇਸ ਪਰਿਵਾਰ ਦੀ ਬਾਂਹ ਫੜੀ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਚੈਕ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਵੱਲੋਂ ਘਰ ਜਾ ਕੇ ਪਰਿਵਾਰ ਨੂੰ ਦਿੱਤੇ ਗਏ। ਇਸ ਪਰਿਵਾਰ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਬਲਜੀਤ ਸਿੰਘ ਰਣਜੀਤਗੜ੍ਹ ਆਦਿ ਹਾਜ਼ਰ ਸਨ।