More

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ

    ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਬੁਲੰਦ ਅਵਾਜ਼ ਬਿਊਰੋ) – ਸੇਵੀਅਰ ਸਿੰਘ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ 160 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ੀ ਦੇ ਚੈਕ ਵਿਧਵਾਵਾਂ, ਗਰੀਬੀ ਦੀ ਰੇਖਾ ਤੋਂ ਥੱਲੇ ਰਹਿ ਰਹੇ ਪਰਿਵਾਰਾਂ, ਬੇਸਹਾਰਾ ਬਜ਼ੁਰਗਾਂ ਅਤੇ ਅਤਿਅੰਤ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਦਿੱਤੇ ਜਾਂਦੇ ਹਨ ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਰਾਸ਼ੀ ਉਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਪੂਰੀ ਦੁਨੀਆ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਫੰਡ ਨਹੀਂ ਲਿਆ ਜਾਂਦਾ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਆਪਣੀ ਨੇਕ ਕਮਾਈ ਵਿਚੋਂ 98 % ਰਾਸ਼ੀ ਲੋੜਵੰਦ ਲੋਕਾਂ ਨੂੰ ਵੱਖ ਵੱਖ ਸਕੀਮਾਂ ਰਾਹੀਂ ਦਿੱਤੀ ਜਾਂਦੀ ਹੈ ਇਸ ਮੋਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ ਬਲਜੀਤ ਸਿੰਘ ਮਾਨ ਅਸ਼ੋਕ ਕੁਮਾਰ ਸੋਮ ਨਾਥ ਮਾਸਟਰ ਰਾਜਿੰਦਰ ਸਿੰਘ ਸੁਖਬੀਰ ਸਿੰਘ ਜੈਲਦਾਰ ਬਰਨੇਕ ਸਿੰਘ ਗੁਰਪਾਲ ਸਿੰਘ ਗੁਰਜੀਤ ਸਿੰਘ ਜੀਤਾ ਮਲਕੀਤ ਸਿੰਘ ਜਤਿੰਦਰ ਸਿੰਘ ਰਣਧੀਰ ਸਿੰਘ ਸਾਗੂ ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img