More

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੇ ਟੈਸਟ ਮੁਫ਼ਤ ਸ਼ੁਰੂ

    ਸ੍ਰੀ ਮੁਕਤਸਰ ਸਾਹਿਬ,26 ਅਕਤੂਬਰ (ਬੁਲੰਦ ਅਵਾਜ਼ ਬਿਊਰੋ):- ਡਾਕਟਰ ਐਸ ਪੀ ਸਿੰਘ ਉਬਰਾਏ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਇੱਕ ਬਹੁਤ ਵੱਡਾ ਉਪਰਾਲਾ ਕੀਤਾ ਕਿ ਸਰਕਾਰ ਵੱਲੋਂ ਜੋ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੇ ਟੈਸਟ ਕਰਵਾ ਕੇ ਦੇਣ ਲਈ ਕਿਹਾ ਗਿਆ ਸੀ, ਡਾਕਟਰ ਐਸ ਪੀ ਸਿੰਘ ਉਬਰਾਏ ਨੇ ਇਹ ਟੈਸਟ ਸੰਨੀ ਓਬਰਾਏ ਕਲਿਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰਾਂ ਤੋਂ ਮੁਫ਼ਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮੜਮੱਲੂ ਅਤੇ ਸਰਕਾਰੀ ਮਿਡਲ ਸਕੂਲ ਮੜਮੱਲੂ ਦੇ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੇ ਟੈਸਟ ਟਰੱਸਟ ਦੀ ਸੰਨ ਓਬਰਾਏ ਕਲਿਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਥਾਂਦੇ ਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁਫ਼ਤ ਕੀਤੇ ਗਏ ਅਤੇ ਅੱਗੇ ਇਹ ਲੜੀ ਜਾਰੀ ਰਹੇਗੀ ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਡਾਕਟਰ ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਚਰਨਜੀਤ ਸਿੰਘ,ਗਗਨਦੀਪ ਸਿੰਘ ਹੈਂਡ ਮਾਸਟਰ, ਮਨਿੰਦਰ ਕੌਰ ਐਜੂਕੇਸ਼ਨ ਸਲਾਹ ਕਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਗੁਰਪ੍ਰੀਤ ਕੌਰ, ਸੁਨੀਤਾ ਰਾਣੀ, ਅੰਗਰੇਜ਼ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਜਤਿੰਦਰ ਸਿੰਘ ਐਡਵੋਕੇਟ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img