More

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਪੈਂਨਸ਼ਨ ਚੈੱਕ ਵੰਡੇ

    ਬਠਿੰਡਾ, 15 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ, ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ 207ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਅਮਰਜੀਤ ਸਿੰਘ ਨੇ ਦੱਸਿਆ ਕਿ ਡਾ. ਦਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜਿਲ੍ਹੇ ਵਿਚ ਤਲਵੰਡੀ ਸਾਬੋ, ਮੌੜ ਮੰਡੀ, ਬੰਠਿਡਾ ਸ਼ਹਿਰ, ਬਾਲਿਆਂਵਾਲੀ ਤੋਂ ਇਲਾਵਾ ਪਿੰਡ ਮਹਿਰਾਜ ਅਤੇ ਚਾਉਕੇ ਵਿਖੇ ਦੋ ਹੋਰ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਅਪ੍ਰੈਲ ਦੇ ਆਖ਼ਰੀ ਹਫ਼ਤੇ ਤੱਕ ਕੰਮ ਕਰਨਾ ਸ਼ਰੂ ਕਰ ਦੇਣਗੇ। ਇਹ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕਿਟ ਰੇਟਾਂ ਤੋਂ 5ਵਾਂ ਤੋਂ 10ਵਾਂ ਹਿੱਸਾ ਰੇਟ ਤੇ ਹੁੰਦੇ ਹਨ। ਉਦਾਹਰਨ ਦੇ ਤੌਰ ਤੇ ਈ.ਸੀ.ਜੀ. ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪ, ਸਰਕਾਰੀ ਸਕੂਲਾਂ ਨੂੰ ਆਰ ਓ ਦਾਨ ,ਸਰਕਾਰੀ ਸਕੂਲਾਂ ਵਿਚ ਫ੍ਰੀ ਬਲੱਡ ਗਰੁੱਪ ਟੈਸਟ, ਲੋੜਵੰਦਾ ਨੂੰ ਮਕਾਨ ਬਣਾ ਕੇ ਦੇਣਾ, ਠੰਡ ਵਿੱਚ ਲੋੜਵੰਦਾ ਨੂੰ ਕੰਬਲ ਵੰਡਣਾ ਅਤੇ ਵਾਹਨਾਂ ਨੂੰ ਰਿਫਲੈਕਟਰ ਲਾਉਣਾ ਲਗਾਤਾਰ ਜਾਰੀ ਹਨ। ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਚਹਿਲ ਅਤੇ ਬਲਜੀਤ ਸਿੰਘ ਨਰੂਆਣਾ ਤੇ ਗੁਰਪਿਆਰ ਸਿੰਘ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img