More

    ਸ਼੍ਰੋਮਣੀ ਅਕਾਲੀ ਦਲ ਦੇ ਭੋਗਲ, ਖੁਰਾਣਾ ਸਮੇਤ ਚਾਰ ਨੇਤਾਵਾਂ ਦੀ ਅਹੁਦੇਦਾਰੀਆਂ ਕੀਤੀਆਂ ਖ਼ਤਮ

    ਨਵੀਂ ਦਿੱਲੀ 15 ਜੂਨ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂਆਂ ਦੀ ਤੇਰਾਂ ਮੈਂਬਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਕੀਤੀ ਗਈ । ਜਿਸ ਵਿੱਚ ਲੰਘੀਆਂ ਲੋਕ ਸਭਾ ਚੋਣਾਂ ਤੇ ਉਹਨਾਂ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਗਿਆ ਅਤੇ ਭਵਿੱਖ ਵਿੱਚ ਵਾਪਰਨ ਵਾਲੇ ਰਾਜਸੀ ਘਟਨਾਕ੍ਰਮ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਦਿੱਲੀ ਅੰਦਰ ਜਿਹੜੇ ਪਾਰਟੀ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਜਾਂ ਪਾਰਟੀ ਲਾਇਨ ਦੇ ਉਲਟ ਜਾ ਕੇ ਕੋਈ ਵੀ ਕਾਰਵਾਈ ਕੀਤੀ ਗਈ। ਉਹਨਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ ਅਹੁਦਿਆਂ ਤੋਂ ਹਟਾਇਆ ਜਾਣਾ ਚਾਹੀਦਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਨਾ, ਤੇਜਵੰਤ ਸਿੰਘ ਅਤੇ ਜੀ ਐਸ ਭੋਲਾ ਆਗੂਆਂ ਨੂੰ ਪਾਰਟੀ ਦੇ ਹਰ ਤਰ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਂਦਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਸ. ਮਨਜੀਤ ਸਿੰਘ ਸਰਨਾ ਨੇ ਪ੍ਰੈਸ ਨੋਟ ਰਾਹੀਂ ਮੀਡੀਆ ਨਾਲ ਸਾਂਝੀ ਕੀਤੀ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img