More

    ਸ਼੍ਰੋਮਣੀ ਪੰਜਾਬੀ ਕਵੀ ਪੋ੍. ਸੁਰਜੀਤ ਜੱਜ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਦੇ ਨਵੇਂ ਚੇਅਰਮੈਨ ਨਿਯੁਕਤ

    ਅੰਮ੍ਰਿਤਸਰ, 23 ਜਨਵਰੀ (ਹਰਪਾਲ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਡਾ. ਚਰਨਜੀਤ ਸਿੰਘ ਨਾਭਾ ਜੋ ਕਿ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ। ਅਕਾਦਮੀ ਦੀ ਸਮੂਚੀ ਟੀਮ ਨੇ ਆਪਣੀ ਇਕ ਵਿਸ਼ੇਸ਼ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਸ਼੍ਰੋਮਣੀ ਪੰਜਾਬੀ ਕਵੀ ਸ੍ਰੀ ਸੁਰਜੀਤ ਜੱਜ ਨੂੰ ਅਕਾਦਮੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਡਾ. ਨਾਭਾ ਦੀ ਖਾਲੀ ਥਾਂ ਨੂੰ ਭਰਨ ਲਈ ਅਕਾਦਮੀ ਲਈ ਇਕ ਵਿਲੱਖਣ ਸ਼ਖਸੀਅਤ ਵਾਲੇ ਬੁੱਧੀਜੀਵੀ ਅਤੇ ਚਿੰਤਕ ਦੀ ਜ਼ਰੂਰਤ ਸੀ। ਸ੍ਰੀ ਸੁਰਜੀਤ ਜੱਜ ਉੱਘੇ ਕਵੀ, ਚਿੰਤਕ, ਬੁੱਧੀਜੀਵੀ ਅਤੇ ਮਾਰਚ ਦਰਸ਼ਕ ਹਨ। ਉਹ 7 ਤੋਂ ਵੱਧ ਕਾਵਿ ਸੰਗ੍ਰਹਿ ਪੰਜਾਬੀ ਸਾਹਿਤ ਨੂੰ ਦੇ ਕੇ ਚੁੱਕੇ ਹਨ। 2011 ਵਿੱਚ ਭਾਸ਼ਾ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਪੰਜਾਬੀ ਕਵੀ ਦਾ ਸਨਮਾਨ ਵੀ ਮਿਲ ਚੁੱਕਾ ਹੈ। ਉਹ ਪਿਛਲੇ 15 ਸਾਲਾਂ ਤੋਂ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਨਾਲ ਜੁੜੇ ਹਨ ਅਤੇ ਵੱਖ–ਵੱਖ ਸਾਹਿਤਕ ਗਤੀਵਿਧੀਆਂ ਵਿੱਚ ਅਗਵਾਈ ਕਰਦੇ ਆ ਰਹੇ ਹਨ। ਉਹ ਕਈ ਸਾਹਿਤਕ ਸੈਮੀਨਾਰ, ਕਾਨਫਰੰਸਾ, ਕਵੀ ਦਰਬਾਰਾਂ ਅਤੇ ਵਰਕਸ਼ਾਪ ਦਾ ਸੁੱਚਜਾ ਪ੍ਰਬੰਧਨ ਕਰਦੇ ਰਹਿੰਦੇ ਹਨ। ਉਹ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਮੋਜੂਦਾ ਜਨਰਲ ਸਕੱਤਰ ਹਨ। ਇਕ ਪ੍ਰਭਾਵਸ਼ਾਲੀ ਬੁਲਾਰੇ ਅਤੇ ਮੰਚ–ਸੰਚਾਲਕ ਹਨ। ਅਕਾਦਮੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ ਦਿਨ ਦੁਗਣੀ ਤੇ ਰਾਤ ਚੌਗੁਣੀ ਤਰੱਕੀ ਕਰੇਗੀ। ਇਸ ਮੌਕੇ ’ਤੇ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਸਮੂਹ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਡਾ. ਸੁਰਜੀਤ ਜੱਜ ਦਾ ਸਵਾਗਤ ਕੀਤਾ। ਇਸ ਮੌਕੇ ਦਿਲਬਾਗ ਸਿੰਘ ਸਰਕਾਰੀਆ, ਕਮਲ ਗਿੱਲ, ਹਰੀਸ਼ ਸਾਬਰੀ, ਗੁਰਜਿੰਦਰ ਸਿੰਘ ਬਘਿਆੜੀ, ਹਰਜੀਤ ਸਿੰਘ ਸਰਕਾਰੀਆ, ਮਨਜੀਤ ਸਿੰਘ ਧਾਲੀਵਾਲ, ਕਰਮਜੀਤ ਕੌਰ ਜੱਸਲ, ਹਰਜਿੰਦਰ ਕੌਰ ਕੰਗ, ਜਸਪਾਲ ਸਿੰਘ, ਜਗਰੂਪ ਸਿੰਘ ਆਦਿ ਮੈਂਬਰ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img