More

    ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ : 32 ਕਿਸਾਨ ਹੋਏ ਜ਼ਖਮੀ

    ਅੰਮ੍ਰਿਤਸਰ, 23 ਮਈ (ਬੁਲੰਦ ਆਵਾਜ਼ ਬਿਊਰੋ):-ਸ਼ੰਭੂ ਬਾਰਡਰ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨਾਂ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਕਿਸਾਨ-ਮਜ਼ਦੂਰ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 32 ਕਿਸਾਨ-ਮਜ਼ਦੂਰ ਜ਼ਖਮੀ ਹੋਏ ਹਨ। ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਹ ਕਿਸਾਨ ਇਸ ਰੈਲੀ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਜਾਣਕਰੀ ਅਨੁਸਾਰ ਸੰਘਰਸ਼ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਸ਼ੰਭੂ ਬਾਰਡਰ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਰਾਤ ਕਰੀਬ 8 ਵਜੇ ਕਸਬਾ ਰਈਆ ਨੇੜੇ ਬੱਸ ਪਲਟ ਗਈ। ਇਸ ਕਾਰਨ ਬੱਸ ਵਿੱਚ ਸਵਾਰ ਇੱਕ ਮਹਿਲਾ ਮਜ਼ਦੂਰ ਸਣੇ 32 ਕਿਸਾਨ-ਮਜ਼ਦੂਰ ਜ਼ਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਦੇਰ ਰਾਤ ਹੀ ਜਖ਼ਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀ 32 ਕਿਸਾਨ ਮਜ਼ਦੂਰ ਵਿੱਚੋਂ 9 ਕਿਸਾਨ ਮਜ਼ਦੂਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img