ਮੁਹਾਲੀ ਦੀ ਅਦਾਲਤ ਦੀ ਅਦਾਲਤ ਨੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੀ ਹੈ। ਮੁਲਤਾਨੀ ਕੇਸ ‘ਚ ਸੈਣੀ ਨੇ 302 ਦੀ ਧਾਰਾ ਲਗਾਏ ਜਾਣ ‘ਤੇ ਅਗਾਊਂ ਜ਼ਮਾਨਤ ਮੰਗੀ ਸੀ। ਇਸ ਕੇਸ ਵਿੱਚ ਮੁਹਾਲੀ ਕੋਰਟ ‘ਚ ਦੋਹਾਂ ਧਿਰਾਂ ਵਿਚਾਲੇ ਬਹਿਸ ਹੋਈ। ਇਸ ਤੋਂ ਪਹਿਲਾਂ 28 ਅਗਸਤ ਨੂੰ ਤੜਕੇ ਸਪੈਸ਼ਲ ਜਾਂਚ ਟੀਮ (SIT) ਦੀ ਟੀਮ ਨੇ ਸੁਮੇਧ ਸੈਣੀ ਦੀ ਭਾਲ ਵਿੱਚ ਤਿੰਨ ਥਾਵਾਂ ਮੁਹਾਲੀ,ਚੰਡੀਗੜ੍ਹ ਅਤੇ ਮੰਡੀ ਵਿੱਚ ਰੇਡ ਮਾਰੀ ਸੀ ਪਰ ਉਹ ਨਹੀਂ ਮਿਲੇ ਸਨ। ਦੁਪਹਿਰ ਨੂੰ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਜਦੋਂ ਤੱਕ ਜ਼ਮਾਨਤ ‘ਤੇ ਫ਼ੈਸਲਾ ਨਹੀਂ ਹੁੰਦਾ ਉਦੋਂ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾਈ ਜਾਵੇ। ਅਦਾਲਤ ਨੇ ਸੈਣੀ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਸੀ।
6 ਮਈ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਯੂਟੀ ਪੁਲਿਸ ਦੇ ਸੇਵਾਮੁਕਤ ਐਸਪੀ ਬਲਦੇਵ ਸਿੰਘ, ਮਰਹੂਮ ਡੀਐਸਪੀ ਸਤਬੀਰ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਨਾਂ ਖਿਲਾਫ ਮਟੌਰ ਥਾਣੇ ਵਿੱਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਉਹ ਮਾਮਲਾ ਹੈ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ। ਮੁਲਤਾਨੀ ਨੂੰ ਚੰਡੀਗੜ੍ਹ ਵਿੱਚ ਸੁਮੇਧ ਸਿੰਘ ਸੈਣੀ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫੜਿਆ ਗਿਆ ਸੀ। ਹਮਲੇ ਵਿੱਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ। ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਮੁਲਤਾਨੀ ਨੂੰ 1991 ਵਿਚ ਸੈਣੀ ਦੀ ਹੱਤਿਆ ਦੀ ਕੋਸ਼ਿਸ਼ ਵਿਚ ਅਸਫਲ ਰਹਿਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ, ਬਲਵੰਤ ਸਿੰਘ ਨੂੰ ਜੇਲ੍ਹ ਵਿੱਚ ਤਸੀਹੇ ਦਿੱਤੇ ਗਏ, ਫਿਰ ਦੱਸਿਆ ਕਿ ਬਲਵੰਤ ਗ੍ਰਿਫ਼ਤਾਰੀ ਤੋਂ ਬਚ ਨਿਕਲਿਆ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ ਬਲਵੰਤ ਦੀ ਮੌਤ ਪੁਲਿਸ ਤਸ਼ੱਦਦ ਕਾਰਨ ਹੋਈ। ਸਾਲ 2008 ਵਿਚ, ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ, ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀ-ਸੈਕੰਡਰੀ ਜਾਂਚ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਸੀਬੀਆਈ ਨੇ ਸਾਲ 2008 ਵਿਚ ਸੈਣੀ ਖਿਲਾਫ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਯੂਟੀ ਪੁਲਿਸ ਦੇ ਸੇਵਾਮੁਕਤ ਐਸਪੀ ਬਲਦੇਵ ਸਿੰਘ, ਮਰਹੂਮ ਡੀਐਸਪੀ ਸਤਬੀਰ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਾਂ ਵਿਰੁੱਧ 6 ਮਈ ਨੂੰ ਮਟੌਰ ਥਾਣੇ ਵਿੱਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ, ਨਵੇਂ ਤੱਥਾਂ ‘ਤੇ, ਪੰਜਾਬ ਪੁਲਿਸ ਨੇ ਪਿਛਲੇ ਮਹੀਨੇ 7 ਮਈ ਨੂੰ ਸੈਣੀ ਵਿਰੁੱਧ ਆਈਪੀਸੀ ਦੀ ਧਾਰਾ 364 (ਅਗਵਾ ਜਾਂ ਕਤਲ ਲਈ ਅਗਵਾ), 201 (ਸਬੂਤਾਂ ਮਿਟਾਉਣ ਕਾਰਨ), 344 (ਗਲਤ ਕੈਦ), 330 ਅਤੇ 120 ਬੀ ( ਅਪਰਾਧਿਕ ਸਾਜਿਸ਼) ਕੇਸ ਦਰਜ ਕੀਤੇ ਸਨ।