More

    ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ

    ਅੰਮ੍ਰਿਤਸਰ, 29 ਜੁਲਾਈ (ਗਗਨ) – ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਰਹਿਨੁਮਾਈ ਹੇਠ ਅਤੇ ਹਦਾਇਤਾ ਅਨੁਸਾਰ; ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਅੱਜ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੌਰਾ ਕੀਤਾ। ਇਸ ਦੌਰਾਣ ਸ੍ਰ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਜੇਲ ਪ੍ਰਬੰਧਕਾ ਨੂੰ ਜਰੁਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਜਿਨ੍ਹਾ ਹਵਾਲਾਤੀਆਂ ਜੋ ਕੀ ਛੋਟੇ ਕੇਸਾਂ ਵਿੱਚ ਜੇਲ ਅੰਦਰ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਭੀਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੈਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਤਾਂ ਜੋ ਅਗਲੀ ਕੈਂਪ ਕੋਰਟ ਵਿੱਚ ਉਹਨਾ ਦੇ ਕੇਸ ਵੀ ਸੁਣੇ ਜਾਣ।

    ਇਸ ਦੇ ਨਾਲ ਅੱਜ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਕੋਰਟ ਦੋਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਛੋਟੇ ਕੇਸਾਂ ਨੂੰ ਸੁਣਵਾਈ ਲਈ ਰਖੀਆ ਗਿਆ ਅਤੇ 4 ਕੇਸਾਂ ਦਾ ਨਿਪਟਾਰਾ ਮੌਕੇ ਪਰ ਕੀਤਾ ਗਿਆ। ਕੇਂਦਰੀ ਜੇਲ ਵਧੀਕ ਸੁਪਰਡੇਂਟ ਸ਼੍ਰੀ ਹੇਮੰਤ ਸ਼ਰਮਾ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ। ਇਸ ਦੌਰਾਣ ਕਾਨੂੰਨੀ ਸੇਵਾਵਾਂ ਦੇ ਵਕੀਲ ਸ਼੍ਰੀ ਅਮਨਦੀਪ ਸਿੰਘ ਬਾਜਵਾ ਅਤੇ ਸਰਕਾਰੀ ਵਕੀਲ ਸ੍ਰ ਸੁਖਵੰਤ ਸਿੰਘ ਵੀ ਮੌਜੁਦ ਸਨ ਅਤੇ ਕੈਂਪ ਕੋਰਟ ਦੀ ਕਾਰਵਾਈ ਵਿੱਚ ਯੋਗਦਾਨ ਪਾਇਆ। ਇਕ ਕੇਸ ਜਿਸ ਵਿੱਚ ਹਵਾਲਾਤੀ ਪਾਕਿਸਤਾਨ ਤੋਂ ਸਬੰਧ ਰਖਦਾ ਸੀ ਜੋ ਕੀ ਪਿਛਲੇ 2 ਸਾਲ ਤੋਂ ਜੇਲ੍ਹ ਵਿੱਚ ਬੰਦ ਸੀ, ਉਸਦੇ ਕੇਸ ਦਾ ਮੌਕੇ ਪਰ ਨਿਪਟਾਰਾ ਕੀਤਾ ਗਿਆ, ਹੁਣ ਉਕਤ ਪਾਕਿਸਤਾਨੀ ਹਵਾਲਾਤੀ ਜਰੁਰੀ ਕਾਰਵਾਈ ਪੁਰੀ ਹੋਣ ਉਪਰੰਤ ਆਪਣੇ ਦੇੇਸ਼ ਵਾਪਿਸ ਜਾ ਸਕੇਗਾ।

    ਸ਼੍ਰੀ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਨੇ ਲੋਕਾਂ ਨੂੰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਮਹੱਤਵ ਤੋ ਜਾਣੂ ਕਰਵਾਉਣ ਲਈ ਸੰਦੇਸ਼ ਵੀ ਦਿੱਤਾ। ਉਨਾਂ ਦੱਸਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ ਸਮੇਂ ਸਿਰ ਲੋਕ ਅਦਾਲਤਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
    ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾ, ਬੱਚਿਆ, ਹਵਾਲਾਤੀਆਂ, ਕੇਦੀਆਂ ਅੇਤ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਵੇ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੁੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫਤ ਪ੍ਰਦਾਨ ਕੀਤੀਆ ਜਾਦੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img